GTA News Media

Top Info Bar
22.1°C Toronto Loading date...
World

ਇਮੀਗ੍ਰੇਸ਼ਨ ਫੀਸਾਂ ਵਧਾਉਣ ਦਾ ਤਿਆਰੀ ‘ਚ ਅਮਰੀਕਾ

ਇਮੀਗ੍ਰੇਸ਼ਨ ਫੀਸਾਂ ਵਧਾਉਣ ਦਾ ਤਿਆਰੀ ‘ਚ ਅਮਰੀਕਾ
Share this post via:

ਅਮਰੀਕਾ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਸਰਕਾਰ ਇਮੀਗ੍ਰੇਸ਼ਨ ਫੀਸਾਂ ਵਧਾਉਣ ਜਾ ਰਹੀ ਹੈ। ਬਾਇਡਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਰੱਖਿਆ ਹੈ। ਇਸ ਵਿੱਚ ਵਿਦੇਸ਼ੀ ਕਾਮਿਆਂ ਲਈ ਬਹੁਤ ਜ਼ਿਆਦਾ ਮੰਗ ਵਾਲੇ H-1B ਵੀਜ਼ਾ ਸ਼ਾਮਲ ਹਨ।

US ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਵੱਲੋਂ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਤਹਿਤ H-1B ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧ ਕੇ 780 ਡਾਲਰ ਤੇ ਐਲ-1 ਲਈ 460 ਡਾਲਰ ਤੋਂ ਵਧ ਕੇ 1,385 ਡਾਲਰ ਕਰਨ ਦੀ ਤਜਵੀਜ਼ ਹੈ। O-1 ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 1,055 ਡਾਲਰ ਕਰਨ ਦਾ ਪ੍ਰਸਤਾਵ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਇੱਕ ਰਾਹਤ ਦੀ ਖਬਰ ਦੀ ਅਮਰੀਕੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ। ਅਮਰੀਕਾ ਵੀਜ਼ਾ ਇੰਟਰਵਿਊ ਲਈ ਲੱਗਣ ਵਾਲੇ ਸਮੇਂ ਨੂੰ ਘਟਾਉਣ ਲਈ ਹਰ ਸੰਭਵ ਕਦਮ ਚੁੱਕ ਰਿਹਾ ਹੈ। ਬੁਲਾਰੇ ਨੇ ਕਿਹਾ ਕਿ ਇਸ ਪਾਸੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਵੀਜ਼ਾ ਪ੍ਰਕਿਰਿਆ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਤੇ ਉਮੀਦ ਹੈ ਕਿ ਇਹ ਆਉਣ ਵਾਲੇ ਸਮੇਂ ਵਿੱਚ ਤੇਜ਼ ਹੋ ਜਾਵੇਗੀ। ਬੁਲਾਰੇ ਨੇ ਕਿਹਾ ਕਿ ਅਮਰੀਕਾ ਨੇ 2016 ਤੋਂ ਬਾਅਦ ਕਿਸੇ ਵੀ ਸਾਲ ਦੇ ਮੁਕਾਬਲੇ ਵਿੱਤੀ ਸਾਲ 2022 ਵਿੱਚ ਵਧੇਰੇ ਵਿਦਿਆਰਥੀ ਵੀਜ਼ੇ ਜਾਰੀ ਕੀਤੇ।