GTA News Media

Top Info Bar
22.1°C Toronto Loading date...
Punjab

ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ

ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ‘ਤੇ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਗਮ
Share this post via:

ਸ੍ਰੀ ਹਰਿਮੰਦਰ ਸਾਹਿਬ ਉਪਰ ਹੋਏ ਹਮਲੇ ਦੇ ਰੋਸ ਵਿਚ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਬੀਬੀ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ।  ਇਸ ਮੌਕੇ ਭਾਈ ਬੇਅੰਤ ਸਿੰਘ ਸੁਰੱਖਿਆ ਮੁਲਾਜ਼ਮਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਗਏ ਸਨ ਤੇ ਮੌਕੇ ਉਪਰ ਹੀ ਸ਼ਹਾਦਤ ਪ੍ਰਾਪਤ ਕਰ ਗਏ। ਭਾਈ ਕੇਹਰ ਸਿੰਘ ਅਤੇ ਭਾਈ ਸਤਵੰਤ ਸਿੰਘ ਨੂੰ 6 ਜਨਵਰੀ 1989 ਨੂੰ ਸਮੇਂ ਦੀਆਂ ਸਰਕਾਰਾਂ ਵੱਲੋਂ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

ਭਾਈ ਕੇਹਰ ਸਿੰਘ ਤੇ ਭਾਈ ਸਤਵੰਤ ਸਿੰਘ ਦੀ ਬਰਸੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਝੰਡੇ ਬੂੰਗੇ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਾਨ ਸ਼ਹਾਦਤਾਂ ਸਿੱਖ ਭਾਈਚਾਰੇ ਨੂੰ ਡੋਲਣ ਤੋਂ ਰੋਕਦੀਆਂ ਹਨ। ਇਹ ਸ਼ਹਾਦਤਾਂ ਸਾਨੂੰ ਚੜ੍ਹਦੀ ਕਲਾ ਨਾਲ ਜ਼ਿੰਦਗੀ ਜਿਉਣ ਦਾ ਜਾਚ ਸਿਖਾਉਂਦੀਆਂ ਹਨ।