GTA News Media

Top Info Bar
22.1°C Toronto Loading date...
World

ਅਮਰੀਕਾ ‘ਚ ਇੱਕ 6 ਸਾਲਾ ਵਿਦਿਆਰਥੀ ਨੇ ਆਪਣੀ ਟੀਚਰ ‘ਤੇ ਚਲਾਈ ਗੋਲ਼ੀ

ਅਮਰੀਕਾ ‘ਚ ਇੱਕ 6 ਸਾਲਾ ਵਿਦਿਆਰਥੀ ਨੇ ਆਪਣੀ ਟੀਚਰ ‘ਤੇ ਚਲਾਈ ਗੋਲ਼ੀ
Share this post via:

ਅਮਰੀਕਾ ਵਿੱਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਦੇ ਵਰਜੀਨੀਆ ਦੇ ਇਕ ਪ੍ਰਾਇਮਰੀ ਸਕੂਲ ‘ਚ ਸ਼ੁੱਕਰਵਾਰ ਨੂੰ ਇਕ ਵਿਦਿਆਰਥੀ ਨੇ ਆਪਣੀ ਟੀਚਰ ‘ਤੇ ਗੋਲ਼ੀ ਚਲਾ ਦਿੱਤੀ, ਜਿਸ ‘ਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਅਧਿਆਪਕ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਵਰਜੀਨੀਆ ਦੇ ਨਿਊਪੋਰਟ ਨਿਊਜ਼ ਸ਼ਹਿਰ ਦੇ ਐਲੀਮੈਂਟਰੀ ਸਕੂਲ ਵਿੱਚ ਵਾਪਰੀ, ਹਾਲਾਂਕਿ ਇਸ ਗੋਲ਼ੀਬਾਰੀ ਵਿੱਚ ਕੋਈ ਵਿਦਿਆਰਥੀ ਜ਼ਖ਼ਮੀ ਨਹੀਂ ਹੋਇਆ ਹੈ।

ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਦਿਆਰਥੀ ਨੂੰ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ ਅਧਿਕਾਰੀਆਂ ਨੇ ਇਹ ਨਹੀਂ ਦੱਸਿਆ ਕਿ ਵਿਦਿਆਰਥੀ ਦੀ ਉਮਰ ਕਿੰਨੀ ਹੈ ਪਰ ਮੀਡੀਆ ਰਿਪੋਰਟਾਂ ਵਿੱਚ ਉਸ ਵਿਦਿਆਰਥੀ ਦੀ ਉਮਰ 6 ਸਾਲ ਦੱਸੀ ਜਾ ਰਹੀ ਹੈ। ਪੁਲਿਸ ਅਜੇ ਸ਼ੱਕੀ ਬਾਰੇ ਜਾਣਕਾਰੀ ਨਹੀਂ ਦੇ ਰਹੀ ਹੈ।