GTA News Media

Top Info Bar
22.1°C Toronto Loading date...
Health

ਦੰਦਾਂ ਦੇ ਦਰਦ ਤੋਂ ਛੁਟਕਾਰਾ ਪਾਓਣ ਲਈ 6 ਘਰੇਲੂ ਉਪਾਅ

ਦੰਦਾਂ ਦੇ ਦਰਦ ਤੋਂ ਛੁਟਕਾਰਾ ਪਾਓਣ ਲਈ 6 ਘਰੇਲੂ ਉਪਾਅ
Share this post via:

ਦੰਦਾਂ ਦਾ ਦਰਦ ਸਹਿਣ ਕਰਨਾ ਬਹੁਤ ਹੀ ਔਖਾ ਹੁੰਦਾ ਹੈ। ਬਜ਼ੁਰਗਾਂ ਨੂੰ ਤਾਂ ਇਹ ਸਮੱਸਿਆ ਹੁੰਦੀ ਹੀ ਹੈ ਪਰ ਛੋਟੀ ਉਮਰ ਦੇ ਬੱਚਿਆਂ ਨੂੰ ਵੀ ਦੰਦਾਂ ਵਿਚ ਕੀੜੇ ਲੱਗਣ ਵਰਗੀ ਸਮੱਸਿਆ ਹੋ ਜਾਂਦੀ ਹੈ। ਬੱਚੇ ਮਿੱਠਾ ਖਾਣਾ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਅਤੇ ਦੰਦਾਂ ਦੀ ਚੰਗੀ ਤਰ੍ਹਾਂ ਦੇਖਭਾਲ ਨਾ ਕਰਨ ਕਰ ਕੇ ਉਨ੍ਹਾਂ ਦੇ ਦੰਦਾਂ ਵਿਚ ਕੀੜੇ ਲੱਗ ਜਾਂਦੇ ਹਨ। ਇਸ ਤੋਂ ਛੁਟਕਾਰਾ ਪਾਉਣ ਦੇ ਕਈ ਆਸਾਨ ਉਪਾਅ ਹਨ।

ਫਟਕੜੀ

ਫਟਕੜੀ ਨੂੰ ਗਰਮ ਪਾਣੀ ਵਿਚ ਘੋਲ ਕੇ ਰੋਜ਼ਾਨਾ ਅਪਣੇ ਬੱਚੇ ਨੂੰ ਕੁਰਲੀ ਕਰਵਾਉ। ਇਸ ਨਾਲ ਦੰਦਾਂ ਦੇ ਕੀੜੇ ਅਤੇ ਬਦਬੂ ਦੋਵੇਂ ਖ਼ਤਮ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਕੀੜੇ ਵਾਲੇ ਦੰਦ ਜਾਂ ਸੜੇ ਹੋਏ ਦੰਦਾਂ ਵਿਚ ਬੋਹੜ ਦਾ ਦੁੱਧ ਲਾਉ। ਇਸ ਨਾਲ ਕੀੜੇ ਅਤੇ ਦਰਦ ਦੋਹਾਂ ਤੋਂ ਬੱਚੇ ਨੂੰ ਰਾਹਤ ਮਿਲੇਗੀ।

ਨਿੰਮ ਦੀ ਦਾਤਣ

ਨਿੰਮ ਦੀ ਦਾਤਣ ਦਾ ਇਸਤੇਮਾਲ ਪ੍ਰਾਚੀਨ ਕਾਲ ਤੋਂ ਹੀ ਦੰਦਾਂ ਨੂੰ ਸਾਫ਼ ਕਰਨ ਲਈ ਕੀਤਾ ਜਾਂਦਾ ਰਿਹਾ ਹੈ। ਜੇਕਰ ਤੁਹਾਨੂੰ ਨਿੰਮ ਦੀ ਦਾਤਣ ਆਸਾਨੀ ਨਾਲ ਮਿਲ ਸਕਦੀ ਹੈ ਤਾਂ ਤੁਸੀਂ ਟੂਥ-ਬਰੱਸ਼ ਦੀ ਥਾਂ ਉਨ੍ਹਾਂ ਦਾ ਹੀ ਇਸਤੇਮਾਲ ਦੰਦਾਂ ਨੂੰ ਸਾਫ਼ ਕਰਨ ਲਈ ਕਰੋ। ਇਸ ਨਾਲ ਤੁਹਾਡੇ ਸਾਹ ਤੋਂ ਵੀ ਬਦਬੂ ਨਹੀਂ ਆਵੇਗੀ।

ਦਾਲ ਚੀਨੀ

ਦਾਲ ਚੀਨੀ ਦੇ ਤੇਲ ਵਿਚ ਰੂੰ ਨੂੰ ਚੰਗੀ ਤਰ੍ਹਾਂ ਭਿਉਂ ਲਵੋ। ਫਿਰ ਇਸ ਨੂੰ ਬੱਚੇ ਦੇ ਦੰਦ ਉਤੇ, ਜਿਥੇ ਦਰਦ ਹੋ ਰਿਹਾ ਹੈ ਉਥੇ ਰੱਖ ਕੇ ਦੱਬ ਦਿਉ। ਇਸ ਨਾਲ ਦੰਦ ਦੇ ਕੀੜੇ ਤਾਂ ਨਸ਼ਟ ਹੁੰਦੇ ਹੀ ਹਨ ਨਾਲ ਹੀ ਦਰਦ ਵਿਚ ਵੀ ਰਾਹਤ ਮਿਲ ਜਾਂਦੀ ਹੈ।

ਪਿਆਜ਼

ਪਿਆਜ਼ ਦੇ ਟੁਕੜੇ ਨੂੰ ਚਬਾਉਣ ਨਾਲ ਵੀ ਦਰਦ ਤੋਂ ਰਾਹਤ ਮਿਲਦੀ ਹੈ

ਹਿੰਗ

ਘਰ ਵਿਚ ਰੱਖੀ ਹਿੰਗ ਨਾਲ ਵੀ ਤੁਸੀਂ ਇਸ ਦਾ ਇਲਾਜ ਕਰ ਸਕਦੇ ਹੋ। ਹਿੰਗ ਨੂੰ ਥੋੜ੍ਹਾ ਗਰਮ ਕਰ ਕੇ ਬੱਚੇ ਦੇ ਕੀੜੇ ਲੱਗੇ ਦੰਦਾਂ ਦੇ ਹੇਠਾਂ ਦੱਬ ਕੇ ਰੱਖਣ ਨਾਲ ਦੰਦ ਅਤੇ ਮਸੂੜਿਆਂ ਦੇ ਕੀੜੇ ਮਰ ਜਾਂਦੇ ਹਨ।
ਹਲਦੀ

ਪੀਹ ਕੇ ਰੱਖੀ ਹੋਈ ਹਲਦੀ ਅਤੇ ਲੂਣ ਨੂੰ ਸਰ੍ਹੋਂ ਦੇ ਤੇਲ ਵਿਚ ਮਿਲਾ ਲਵੋ ਅਤੇ ਫਿਰ ਇਸ ਨਾਲ ਬੱਚੇ ਦੇ ਦੰਦਾਂ ਉਤੇ ਮੰਜਨ ਵਾਂਗ ਮਲੋ। ਇਸ ਨਾਲ ਦੰਦਾਂ ਵਿਚ ਲੱਗੇ ਕੀੜੇ ਮਰ ਜਾਂਦੇ ਹਨ।

ਲੌਂਗ ਦਾ ਤੇਲ

ਬੱਚਿਆਂ ਦੇ ਕੀੜੇ ਲੱਗੇ ਦੰਦਾਂ ਦੇ ਖੋਖਲੇ ਹਿੱਸੇ ਵਿਚ ਲੌਂਗ ਦਾ ਤੇਲ ਰੂੰ ਵਿਚ ਭਿਉਂ ਕੇ ਰੱਖਣ ਨਾਲ ਦੰਦ ਦੇ ਕੀੜੇ ਨਸ਼ਟ ਹੁੰਦੇ ਹਨ ਅਤੇ ਬੱਚੇ ਨੂੰ ਆਰਾਮ ਮਿਲਦਾ ਹੈ।