ਮੋਗਾ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ‘ਚ ਮੌਤ
Surrey: ਕੈਨੇਡਾ ਦੇ ਸਰੀ ‘ਚ ਮੋਗਾ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। 28 ਵਰ੍ਹਿਆਂ ਦਾ ਇਹ ਖਿਡਾਰੀ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਰਹਿਣ ਵਾਲਾ ਸੀ ਅਤੇ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ। ਉਹ ਖੇਡ ਦੇ ਤੌਰ ‘ਤੇ ਵਿਦੇਸ਼ ਦੀ ਧਰਤੀ ‘ਤੇ ਰਹਿ ਰਿਹਾ ਸੀ ਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅਮਰਪ੍ਰੀਤ ਅਮਰੀ ਪ੍ਰਸਿੱਧ ਕਬੱਡੀ ਰੇਡਰ ਸੀ।
ਅੱਜ ਜਿਉਂ ਹੀ ਇਸ ਕਬੱਡੀ ਖਿਡਾਰੀ ਦੀ ਮੌਤ ਬਾਰੇ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਵਿਚ ਨਾਮ ਖੱਟਣ ਵਾਲੇ ਅਮਰੀ ਦੀ ਮੌਤ ਨਾਲ ਜਿੱਥੇ ਕਬੱਡੀ ਜਗਤ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਹੀ ਨੌਜਵਾਨ ਪੁੱਤ ਗੁਆਉਣ ਵਾਲੇ ਪਰਿਵਾਰ ਨੂੰ ਅਸਹਿ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ।