ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ
ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਰਹਿਣ ਵਾਲੇ ਗੁਰਪ੍ਰਤਾਪ ਸਿੰਘ ਦੀ ਕੈਨੇਡਾ ‘ਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ ,ਜੋ ਪੰਜ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਗੁਰਪ੍ਰਤਾਪ ਸਿੰਘ ਦੀ ਮੌਤ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ । ਉਸ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਪਰਿਵਾਰ ਵਾਲੇ ਸਦਮੇ ਵਿੱਚ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਿਵੇਂ ਹੋ ਗਈ।