GTA News Media

Top Info Bar
22.1°C Toronto Loading date...
Punjab

ਪੰਜਾਬ ਵਿਚ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ, ਅੰਮ੍ਰਿਤਸਰ ਤੋਂ ਹੋਵੇਗੀ ਸ਼ੁਰੂਆਤ

ਪੰਜਾਬ ਵਿਚ ਖੁੱਲ੍ਹਣਗੇ 500 ਹੋਰ ਆਮ ਆਦਮੀ ਕਲੀਨਿਕ, ਅੰਮ੍ਰਿਤਸਰ ਤੋਂ ਹੋਵੇਗੀ ਸ਼ੁਰੂਆਤ
Share this post via:

ਚੰਡੀਗੜ੍ਹ: 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ ‘ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।