GTA News Media

Top Info Bar
22.1°C Toronto Loading date...
Canada Featured Punjab

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Share this post via:

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੋਜਵਾਨ ਦੀ ਮੌਤ ਹੋਣ ਦੀ ਖਬਰ ਹੈ। ਨੌਜਵਾਨ ਹਰਦਮਨ ਸਿੰਘ ਪੰਜਾਬ ਦੇ ਪਿੰਡ ਅਲੂਣਾ ਦਾ ਨਿਵਾਸੀ ਸੀ ਅਤੇ 7 ਸਾਲ ਪਹਿਲਾਂ ਕੈਨੇਡਾ ਆਇਆ ਸੀ। ਹਰਦਮਨ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਨੌਜਵਾਨ 7 ਸਾਲ ਪਹਿਲਾਂ ਪਰਿਵਾਰ ਸਮੇਤ ਕੈਨੇਡਾ PR ਹੋ ਕੇ ਆਇਆ ਸੀ। ਕੁਝ ਦਿਨ ਪਹਿਲਾਂ ਕੈਨੇਡਾ ਦੇ ਸ਼ੀਹਰ ਵਿਨੀਪੈੱਗ ‘ਚ ਹਰਦਮਨ ਨੂੰ ਦਿਲ ਦਾ ਦੌਰਾ ਪਿਆ ਸੀ।ਜਿਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ‘ਚ ਕੁਝ ਦਿਨ ਇਲਾਜ ਤੋਂ ਬਾਅਦ ਹਰਦਮਨ ਸਿੰਘ ਦੀ ਮੌਤ ਹੋ ਗਈ। ਪਰਿਵਾਰ ਵਲੋਂ ਪੰਜਾਬ ਸਰਕਾਰ ਤੋਂ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਜਲਦ ਪਿੰਡ ਪਹੁੰਚਾਉਣ ਲਈ ਮਦਦ ਕੀਤੀ ਜਾਵੇ।