2015 ਦੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ SIT ਨੇ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। SIT ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸੂਤਰਾਂ ਅਨੁਸਾਰ ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਦੇ ਨਾਂ ਸ਼ਾਮਲ ਹਨ।
SIT ਮੁਖੀ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਟੀਮ ਨੇ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸਰਕਾਰ ਨੇ ਬਹਿਬਲ ਇਨਸਾਫ਼ ਮੋਰਚੇ ਨੂੰ 28 ਫਰਵਰੀ ਤੱਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਕੇਸ ਵਿੱਚ 307, 153, 119, 109, 34, 201, 217, 218, 167, 193, 465, 466, 471, 427, 120B IPC, ਧਾਰਾਵਾਂ ਜੋੜੀਆਂ ਗਈਆ ਹਨ। ਪੇਸ਼ ਕੀਤੇ ਚਲਾਨ ‘ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ ਤੋਂ ਇਲਾਵਾ ਆਈ.ਜੀ.ਪਰਮ ਰਾਜ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ, ਐਸਐਸਪੀ ਚਰਨਜੀਤ ਸਿੰਘ, ਐਸਐਚਓ ਗੁਰਦੀਪ ਸਿੰਘ। 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।