ਅਮਰੀਕੀ ਰਾਸ਼ਟਰਪਤੀ ਦੀ ਪਤਨੀ ਜਿਲ ਬਾਈਡੇਨ ਨੇ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਜੋਅ ਬਾਈਡੇਨ ਦੂਜੇ ਕਾਰਜਕਾਲ ਲਈ ਚੋਣ ਲੜਨਗੇ। ਉਨ੍ਹਾਂ ਨੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਇਹ ਸੰਕੇਤ ਦਿੱਤਾ। ਵੈਸੇ, ਜੋਅ ਬਾਈਡੇਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਦੁਬਾਰਾ ਰਾਸ਼ਟਰਪਤੀ ਚੋਣ ਲੜਨ ਦਾ ਇਰਾਦਾ ਰੱਖਦੇ ਹਨ, ਪਰ ਉਨ੍ਹਾਂ ਨੇ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸ ਦਾ ਐਲਾਨ ਨਹੀਂ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਇਨ੍ਹਾਂ ਸਵਾਲਾਂ ‘ਤੇ ਜ਼ਿਆਦਾ ਧਿਆਨ ਨਹੀਂ ਦਿੱਤਾ ਕਿ ਕੀ ਉਹ ਰਾਸ਼ਟਰਪਤੀ ਦੇ ਅਹੁਦੇ ‘ਤੇ ਬਣੇ ਰਹਿਣ ਲਈ ਬਹੁਤ ਬਜ਼ੁਰਗ ਹੋ ਗਏ ਹਨ। ਜਿਲ ਬਾਈਡੇਨ ਅਫਰੀਕਾ ਦੀ 5 ਦਿਨਾ ਯਾਤਰਾ ਦੇ ਦੂਜੇ ਅਤੇ ਆਖਰੀ ਪੜਾਅ ‘ਤੇ ਨੈਰੋਬੀ ਵਿੱਚ ਸੀ।
ਬਾਈਡੇਨ ਦੇ ਸਹਿਯੋਗੀਆਂ ਦਾ ਕਹਿਣਾ ਹੈ ਕਿ ਪਹਿਲੇ ਫੰਡਰੇਜਿੰਗ ਦੌਰ ਦੀ ਸਮਾਪਤੀ ਤੋਂ ਬਾਅਦ ਅਪ੍ਰੈਲ ਵਿੱਚ ਐਲਾਨ ਕੀਤਾ ਜਾ ਸਕਦਾ ਹੈ। ਕਿਹਾ ਜਾਂਦਾ ਹੈ ਕਿ ਰਾਸ਼ਟਰਪਤੀ ਬਾਈਡੇਨ ਦੇ ਭਵਿੱਖ ਦੇ ਪ੍ਰੋਗਰਾਮ ਦੇ ਸੰਦਰਭ ਵਿੱਚ ਪਹਿਲੀ ਮਹਿਲਾ ਦੀ ਮਹੱਤਵਪੂਰਨ ਭੂਮਿਕਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਸਵਾਲ ਤੋਂ ਕਿਨਾਰਾ ਕਰ ਲਿਆ ਕਿ ਕੀ ਦੁਬਾਰਾ ਚੋਣ ਲੜਨ ਦਾ ਫ਼ੈਸਲਾ ਮਹੱਤਵਪੂਰਨ ਹੋਵੇਗਾ।