ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ, ਉਨ੍ਹਾਂ ਸਥਾਨਾਂ ’ਤੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਬ-ਕਮੇਟੀ ਗਠਿਤ ਕੀਤੀ ਗਈ ਹੈ।
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਜੀ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖਦਸ਼ਾ ਹੋਵੇ ਉਥੇ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਸਮੂਹ ਸਿੱਖ ਸੰਪ੍ਰਦਾਵਾਂ, ਸਿੱਖ ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ਦੇ ਅਧਾਰ ’ਤੇ ਸਬ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ ਜਿਸ ਨੂੰ ਵਿਚਾਰ ਕੇ ਪੰਜ ਸਿੰਘ ਸਾਹਿਬਾਨ ਵੱਲੋਂ ਅੰਤਿਮ ਫ਼ੈਸਲਾ ਲਿਆ ਜਾਵੇਗਾ।