GTA News Media

Top Info Bar
22.1°C Toronto Loading date...
Featured

ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਲੁੱਕ ਆਊਟ ਨੋਟਿਸ ਜਾਰੀ

ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਲੁੱਕ ਆਊਟ ਨੋਟਿਸ ਜਾਰੀ
Share this post via:

ਵਿਜੀਲੈਂਸ ਵੱਲੋਂ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਚੱਲ ਰਹੀ ਹੈ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੁੱਕ ਆੳ੍ਵਟ ਨੋਟਿਸ ਜਾਰੀ ਕੀਤਾ ਹੈ।  ਪਿਛਲੇ ਦਿਨੀ ਬਜਟ ਇਜਲਾਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਵਿਧਾਇਕਾਂ ਨਾਲ ਬਹਿਸ ਦੌਰਾਨ ਚੰਨੀ ਦਾ ਨਾਂ ਲੈ ਕੇ ਇਸ਼ਾਰਾ ਕੀਤਾ ਸੀ ਕਿ ਉਹ ਹੁਣ ਜਲਦੀ ਹੀ ਸਲਾਖਾਂ ਪਿੱਛੇ ਬੰਦ ਹੋਣਗੇ।

ਦੂਜੇ ਪਾਸੇ ਚਰਨਜੀਤ ਚੰਨੀ ਨੇ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਨ੍ਹਾਂ ਦੀ ਕੱਲ੍ਹ ਕੈਲੇਫੋਰਨੀਆਂ ਦੀ ਫਲਾਈਟ ਸੀ ਪਰ ਭਗਵੰਤ ਮਾਨ ਵੱਲੋਂ ਉਨ੍ਹਾਂ ਦਾ ਨਾਂ ਲਏ ਜਾਣ ਕਰਕੇ ਉਨ੍ਹਾਂ ਨੇ ਆਪਣਾ ਕੈਲੇਫੋਰਨੀਆਂ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਹੁਣ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰਨਗੇ ਤਾਂ ਕਿ ਉਹਨਾਂ ‘ਤੇ ਡਰ ਕੇ ਭੱਜਣ ਦਾ ਦੋਸ਼ ਨਾ ਲੱਗੇ।