ਪੁਲਿਸ ਨੂੰ ਚਕਮਾ ਦੇਣ ‘ਚ ਅੰਮ੍ਰਿਤਪਾਲ ਦੀ ਮਦਦ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਘਟਨਾ ਵਾਲੇ ਦਿਨ ਅੰਮ੍ਰਿਤਪਾਲ ਦੀ ਮਦਦ ਕਰਨ ਵਾਲੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ਪੁਲਿਸ ਨੂੰ ਚਕਮਾ ਦੇਣ ‘ਚ ਅੰਮ੍ਰਿਤਪਾਲ ਦੀ ਮਦਦ ਕਰਨ ਵਾਲੇ 4 ਮੁਲਜ਼ਮ ਪੁਲਿਸ ਨੇ ਫੜ ਲਏ ਹਨ, ਜਿਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਗਿਆ ਹੈ।
ਦੱਸ ਦੱਈਏ ਕਿ ਜਿਸ ਬਾਈਕ ‘ਤੇ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋਇਆ ਸੀ, ਉਸ ਨੂੰ ਵੀ ਜਲੰਧਰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਆਪਣਾ ਭੇਸ ਬਦਲ ਕੇ ਨੰਗਲ ਅੰਬੀਆ ਤੋਂ ਬ੍ਰੀਜ਼ਾ ਕਾਰ ਛੱਡਕੇ ਮੋਟਰਸਾਈਕਲ ‘ਤੇ ਫਰਾਰ ਹੋ ਗਿਆ ਸੀ। ਪੁਲਿਸ ਨੇ ਉਸ ਦੀਆਂ ਨਵੀਆਂ ਅਤੇ ਪੁਰਾਣੀਆਂ ਤਸਵੀਰਾਂ ਜਾਰੀ ਕੀਤੀਆਂ ਹਨ।