GTA News Media

Top Info Bar
22.1°C Toronto Loading date...
Featured

ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ

ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ
Share this post via:

ਅੰਮ੍ਰਿਤਸਰ, 25 ਮਾਰਚ, 2023: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਮਿਤੀ 27 ਮਾਰਚ 2023 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਜ਼ਰੂਰੀ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਚੋਣਵੀਆਂ ਸਿੱਖ ਜਥੇਬੰਦੀਆਂ ਸੰਪ੍ਰਦਾਵਾਂ/ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੁਨੇਹੇ ਭੇਜੇ ਗਏ ਹਨ। ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਇਸ ਇਕੱਤਰਤਾ ਵਿਚ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਹੋਣਗੇ। ਇਸ ਤੋਂ ਇਲਾਵਾ ਸਿੱਖ ਸੰਗਤਾਂ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਆਪਣੇ ਲਿਖਤੀ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਈ-ਮੇਲ ਆਈਡੀ akaltakhatsahib84@gmail.com ‘ਤੇ ਭੇਜ ਸਕਦੀਆਂ ਹਨ।
ਨੋਟ:- ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਏ ਗਏ ਮੁਖੀ ਸਾਹਿਬਾਨ ਹੀ ਸ਼ਾਮਲ ਹੋਣਗੇ।