ਅੰਮ੍ਰਿਤਸਰ, 27 ਮਾਰਚ: ਪੰਜਾਬ ਵਿਚ ਮੌਜੂਦਾ ਸਮੇਂ ਚੱਲ ਰਹੇ ਹਾਲਾਤ ਕਾਰਨ ਸਿੱਖਾਂ ਦੇ ਮਨਾਂ ਵਿਚ ਪਸਰੇ ਬੇਚੈਨੀ ਭਰੇ ਮਾਹੌਲ ਤੇ ਸਿੱਖ ਨੌਜਵਾਨਾਂ ਦੀਆਂ ਨਜਾਇਜ਼ ਗ੍ਰਿਫਤਾਰੀਆਂ ‘ਤੇ ਵਿਚਾਰ ਕਰਨ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੱਖ ਵਿਦਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀ ਜ਼ਰੂਰੀ ਇਕੱਤਰਤਾ ਹੋਈ। ਬੈਠਕ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਸ਼ਿਆਂ ਅਤੇ ਪਤਿਤਪੁਣੇ ਦੇ ਖਿਲਾਫ ਅਤੇ ਸਿੱਖ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਬਣਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਮਵਰ ਸਿੱਖ ਜਥੇਬੰਦੀਆਂ ਤੇ ਸੰਪਰਦਾਵਾਂ ਨੂੰ ਨਾਲ ਲੈ ਕੇ ਖਾਲਸਾ ਵਹੀਰ ਅਰੰਭ ਕਰਨ ਦਾ ਐਲਾਨ ਕਰਦਿਆਂ ਸਰਕਾਰ ਨੂੰ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ 24 ਘੰਟੇ ਅੰਦਰ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਰੇ ਨੌਜਵਾਨਾਂ ਉਪਰ ਲਾਏ ਗਏ ਕੌਮੀ ਸੁਰੱਖਿਆ ਐਕਟ ਨੂੰ ਤੁਰੰਤ ਹਟਾਇਆ ਜਾਵੇ, ਹਰੀਕੇ ਦੇ ਹੈੱਡਵਰਕਸ ‘ਤੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਦੇ ਜਬਤ ਕੀਤੇ ਵਾਹਨ ਤੁਰੰਤ ਛੱਡਿਆ ਜਾਵੇ ਤੇ ਬੰਦ ਕੀਤੇ ਗਏ ਵੈੱਬ ਚੈਨਲ ਅਤੇ ਸੋਸ਼ਲ ਮੀਡੀਆ ਖਾਤੇ ਤੁਰੰਤ ਚਾਲੂ ਕੀਤੇ ਜਾਣ। ਇਸ ਦੌਰਾਨ ਪਿਛਲੇ ਦਿਨੀਂ ਪੰਜਾਬ ਪੁਲਿਸ ਵਲੋੰ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਤੇ ਸਿੱਖ ਰਿਆਸਤਾਂ ਦੇ ਝੰਡੇ ਅਤੇ ਚਿੰਨ੍ਹਾਂ ਨੂੰ ਖਾਲਿਸਤਾਨ ਦੇ ਝੰਡੇ ਵਜੋਂ ਗਲਤ ਪ੍ਰਚਾਰਿਆ ਗਿਆ, ਉਨ੍ਹਾਂ ਸਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ। ਉਨ੍ਹਾਂ ਇਹ ਵੀ ਸਿੱਖ ਵਿਰਾਸਤ ਨਾਲ ਸਬੰਧਿਤ ਝੰਡਿਆਂ ਤੇ ਨਿਸ਼ਾਨਾਂ ਖਿਲਾਫ ਕੀਤੇ ਗਏ ਸਰਕਾਰੀ ਕੂੜ-ਪ੍ਰਚਾਰ ਨੂੰ ਠੱਲ੍ਹਣ ਲਈ ਸਿੱਖ ਆਪਣੇ ਵਾਹਨਾਂ ਤੇ ਘਰਾਂ ਉੱਪਰ ਖਾਲਸਾ ਰਾਜ ਦੇ ਨਿਸ਼ਾਨ ਲਗਾਉਣ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਸਿੱਖਾਂ ਦੇ ਖਿਲਾਫ ਸਟੇਟ ਵਲੋਂ ਬੜੀ ਜ਼ਹੀਨ ਤੇ ਕੂਟਨੀਤਕ ਘੇਰਾਬੰਦੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ ਵੀ ਹਿੰਸਕ ਨਾ ਹੋ ਕੇ ਕੂਟਨੀਤਕ ਤੌਰ ‘ਤੇ ਦੇਣ ਲਈ ਸਿੱਖਾਂ ਅੰਦਰ ਸਮੂਹਿਕ ਸਮਰੱਥਾ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਇਸ ਜਮਹੂਰੀ ਤੇ ਫਿਰਕੂ ਵੰਨ-ਸੁਵੰਨਤਾ ਵਾਲੇ ਭਾਰਤ ਵਿਚ ਸ਼ਰ੍ਹੇਆਮ ਘੱਟ-ਗਿਣਤੀਆਂ ਦਾ ਦਮਨ ਕਰਕੇ ਹਿੰਦੂ ਰਾਸ਼ਟਰ ਬਣਾਉਣ ਦੇ ਐਲਾਨ ਕੀਤੇ ਜਾਂਦੇ ਹਨ ਪਰ ਅਜਿਹੇ ਭੜਕਾਹਟ ਭਰੇ ਬਿਆਨ ਦੇਣ ਵਾਲੇ ਲੋਕਾਂ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ, ਦੂਜੇ ਪਾਸੇ ਜਮਹੂਰੀਅਤ ਦੇ ਦਾਇਰੇ ਅੰਦਰ ਰਹਿ ਕੇ ਆਪਣੇ ਵਿਚਾਰ ਪੇਸ਼ ਕਰਨ ਵਾਲੇ ਸਿੱਖਾਂ ‘ਤੇ ਸਰਕਾਰਾਂ ਕਾਲੇ ਕਾਨੂੰਨ ਲਾਉਣ ਲੱਗਿਆਂ ਦੇਰ ਨਹੀਂ ਲਾਉਂਦੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ 24 ਘੰਟਿਆਂ ਦੇ ਅੰਦਰ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਕੇ ਦਹਿਸ਼ਤ ਦੇ ਮਾਹੌਲ ਨੂੰ ਖਤਮ ਨਹੀਂ ਕਰਦੀ ਤਾਂ ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਭਾਰਤੀ ਸਟੇਟ ਵਲੋਂ ਸਿਰਜੇ ਮਾਹੌਲ ਦੇ ਖਿਲਾਫ ਦੇਸ਼-ਵਿਦੇਸ਼ ਵਿਚ ਕੂਟਨੀਤਕ ਤੌਰ ‘ਤੇ ਪ੍ਰਚਾਰ ਦੀ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਕੌਮੀ ਮੀਡੀਆ ਰਾਹੀੰ ਸਿੱਖਾਂ ਦੀ ਕੀਤੀ ਕਿਰਦਾਰਕੁਸ਼ੀ ਦੇ ਖਿਲਾਫ ਸਿੱਖ ਸੰਸਥਾਵਾਂ ਵਲੋਂ ਕਾਨੂੰਨੀ ਪੈਰਵਾਈ ਵੀ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਜਬਰ ਦਾ ਸ਼ਿਕਾਰ ਹੋਏ ਸਿੱਖ ਨੌਜਵਾਨਾਂ ‘ਤੇ ਲੱਗੇ ਕੌਮੀ ਸੁਰੱਖਿਆ ਐਕਟ ਤੁੜਵਾਉਣ ਅਤੇ ਹੋਰ ਕਾਨੂੰਨੀ ਸਹਾਇਤਾ ਕਰਨ ਲਈ ਵਕੀਲਾਂ ਦੇ ਪੈਨਲ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਗ੍ਰਿਫਤਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਕਿ ਪੀੜਤ ਪਰਿਵਾਰ ਸ਼੍ਰੋਮਣੀ ਕਮੇਟੀ ਨਾਲ ਤੁਰੰਤ ਰਾਬਤਾ ਕਰਨ ਤਾਂ ਜੋ ਉਨ੍ਹਾਂ ਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਇਸ ਦੌਰਾਨ ਇਕੱਤਰਤਾ ਵਿਚ ਪਹੁੰਚੇ ਵੱਖ-ਵੱਖ ਬੁਲਾਰਿਆਂ ਨੇ ਵੀ ਸਾਂਝੇ ਤੌਰ ‘ਤੇ ਇਕਮਤ ਹੁੰਦਿਆਂ ਸਿੱਖ ਕੌਮ ਨਾਲ ਹੋ ਰਹੇ ਅਨਿਆਂ ਦੇ ਖਿਲਾਫ ਬੌਧਿਕ ਤੇ ਕੂਟਨੀਤਕ ਪੱਧਰ ‘ਤੇ ਵੱਡੀ ਕਤਾਰਬੰਦੀ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕੀਤਾ। ਇਕੱਤਰਤਾ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਬਲਵੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਮਨਜੀਤ ਸਿੰਘ ਜੀ.ਕੇ., ਭੁਪਿੰਦਰ ਸਿੰਘ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਸਿੱਖ ਸ਼ਖ਼ਸੀਅਤਾਂ ਵੀ ਪਹੁੰਚੀਆਂ ਹੋਈਆਂ ਸਨ।
Khalsa Wahir will be carried out against drugs & patit lifestyle under leadership of Akal Takht Sahib to promote movement of Amrit Sanchar
Government should repeal NSA imposed on Sikh youths
Amritsar, March 27: An important gathering of Sikh sampradas, organizations, scholars, journalists and intellectuals was held today at Sri Akal Takht Sahib to discuss the atmosphere of restlessness in the minds of Sikhs due to the current situation in Punjab and the illegal arrests of Sikh youths.
Speaking during the meeting, Jathedar of Sri Akal Takht Sahib Giani Harpreet Singh announced that Khalsa Wahir will be carried out under the leadership of Sri Akal Takht Sahib against drugs and patit lifestyle (not as per Sikh code of conduct) to make Sikh youths Amritdhari (initiated) and gave a 24 hours ultimatum to government to release arrested Sikh youths.
The Jathedar said that the National Security Act imposed on several youths should be immediately removed, the seized vehicles of the Sikhs who were peacefully protesting at Harike’s headworks should be released immediately and the withheld/banned web channels and social media accounts should be activated immediately.
Meanwhile, the Shiromani Gurdwara Parbandhak Committee (SGPC) was ordered to initiate strict legal action against concerned Punjab police officers, who wrongly propagated the flag and symbols of Maharaja Ranjit Singh’s Khalsa State and the Sikh princely states as those of Khalistan. The Jathedar Akal Takht Sahib also asked the Sikhs to display flags of the Khalsa state on their vehicles and houses to stop the government’s false propaganda against the flags and symbols related to the Sikh heritage.
During the meeting held at Sri Akal Takht Sahib, Jathedar Giani Harpreet Singh said that today a very brainy and diplomatic siege is being carried out by the state against the Sikhs, which should be answered diplomatically without being violent and there is a need to create collective capacity among Sikhs.
“On one hand, in this democratic and communally diverse India, announcements are made publicly to create a Hindu Rashtra by suppressing the minorities, but no action is being taken against the people who make such inflammatory statements. On the other hand, governments do not take long to impose black laws on Sikhs who present their views while staying in the scope of democracy”, said Giani Harpreet Singh.
He said that if the government does not end the atmosphere of terror by releasing all the youth within 24 hours, then a campaign will be initiated diplomatically in the country and abroad against the atmosphere created by the Indian state of committing excesses on the Sikhs. He also said that legal action will be taken by Sikh organizations against the character assassination of Sikhs by the government through the national media.
SGPC President Advocate Harjinder Singh Dhami announced a panel of lawyers to help the Sikh youths booked under the National Security Act and provide other legal assistance to those who are victims of government repression. He also appealed to the families of the arrested Sikh youths that they should immediately contact the SGPC so that legal assistance can be provided to them.
Meanwhile, the many speakers who arrived at the gathering also unanimously agreed on the need to take a big stand at the intellectual and diplomatic level against the injustice being committed on the Sikh community and expressed confidence in the leadership of Sri Akal Takht Sahib.
Present in the meeting included head granthi of Sachkhand Sri Harmandar Sahib Giani Jagtar Singhm Jathedar of Takht Sri Kesgarh Sahib Giani Raghbir Singh, SGPC President Harjinder Singh Dhami, Baba Balvir Singh head of Shiromani Panth Akali Buddha Dal, Baba Avtar Singh Sursingh, former Akal Takht Jathedar Bhai Jasvir Singh Rode, Manjit Singh GK, Bhupinder Singh of Delhi Sikh Gurdwara Management Committee, chief spokesperson of Damdami Taksal Baba Sukhdev Singh, and Sikh personalities from different fields.