‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਭਲਕੇ ਮਤਲਬ ਕਿ ਬੁੱਧਵਾਰ ਤੱਕ ਤਾਜ਼ਾ ਐਫੀਡੇਵਿਟ ਪੇਸ਼ ਕੀਤਾ ਜਾਵੇ, ਜਿਸ ‘ਚ ਪੂਰੇ ਘਟਨਾਕ੍ਰਮ ਦਾ ਬਿਓਰੋ ਹੋਵੇ।
ਉੱਥੇ ਹੀ ਦੂਜੇ ਪਾਸੇ ਪਟੀਸ਼ਨ ਕਰਤਾ ਨੂੰ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਕੋਲ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੇ ਕੋਈ ਸਬੂਤ ਹਨ ਤਾਂ ਅਦਾਲਤ ਦੇ ਸਾਹਮਣੇ ਉਨ੍ਹਾਂ ਨੂੰ ਅਰਜ਼ੀ ਦੇ ਤੌਰ ‘ਤੇ ਪੇਸ਼ ਕੀਤਾ ਜਾਵੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਮਤਲਬ ਕਿ 29 ਮਾਰਚ ਨੂੰ ਹੋਵੇਗੀ।