GTA News Media

Top Info Bar
22.1°C Toronto Loading date...
World

ਪੰਜਾਬੀਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਲੰਡਨ ਲਈ ਸ਼ੁਰੂ ਹੋਈ ਸਿੱਧੀ ਫਲਾਈਟ

ਪੰਜਾਬੀਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਲੰਡਨ ਲਈ ਸ਼ੁਰੂ ਹੋਈ ਸਿੱਧੀ ਫਲਾਈਟ
Share this post via:

ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਗੈਟਵਿਕ (ਲੰਡਨ) ਲਈ ਸਿੱਧੀ ਫਲਾਈਟ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਕੇਂਦਰੀ ਮੰਤਰੀ ਸ਼੍ਰੀ ਜਯੋਤੀ ਰਾਓ ਸਿੰਧੀਆ ਜੀ ਵੱਲੋਂ ਕੀਤਾ ਗਿਆ। ਇਸ ਸਮਾਰੋਹ ਵਿੱਚ ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਜੀ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸ਼੍ਰੀ ਸੁਭਾਸ਼ ਸ਼ਰਮਾ ਜੀ ਅਤੇ ਭਾਜਪਾ ਸੀਨੀਅਰ ਆਗੂਆਂ ਨੇ ਭਾਗ ਲਿਆ।

ਆਪ ਆਗੂ ਰਾਘਵ ਚੱਡਾ ਨੇ ਆਪਣੇ ਟਵਿੱਟਰ ਅਕਾਊਂਟ ਤੇ ਇੱਕ ਵੀਡੀਓ ਸ਼ੇਅਰ ਕਰਕੇ ਲਿਖਿਆ ਕਿ ਉਨ੍ਹਾਂ ਵੱਲੋਂ ਕੀਤੇ ਯਤਨਾਂ ਨੂੰ ਬੂਰ ਪਿਆ। “ਏਅਰ ਇੰਡੀਆ ਨੇ ਅੰਮ੍ਰਿਤਸਰ ਅਤੇ ਗੈਟਵਿਕ (ਲੰਡਨ) ਵਿਚਕਾਰ ਬਹੁਤ ਉਡੀਕੀ ਜਾ ਰਹੀ ਉਡਾਣ ਸ਼ੁਰੂ ਕਰ ਦਿੱਤੀ ਹੈ। ਖੁਸ਼ੀ ਹੈ ਕਿ ਪੰਜਾਬ ਦੇ ਅੰਤਰਰਾਸ਼ਟਰੀ ਸੰਪਰਕ ਦਾ ਮੁੱਦਾ ਸੰਸਦ ਵਿੱਚ ਉਠਾਉਣ ਲਈ ਸਾਡੇ ਸਮੂਹਿਕ ਯਤਨਾਂ ਦਾ ਫਲ ਮਿਲ ਰਿਹਾ ਹੈ।”