ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ 1 ਅਪ੍ਰੈਲ ਨੂੰ ਪਟਿਆਲਾ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਉਥੇ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਇਸਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ 2023 ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਉਮੀਦ ਜਤਾਈ ਜਾ ਰਹੀ ਸੀ । ਜਿਸ ਦੇ ਲਈ ਕੈਬਨਿਟ ਨੂੰ ਭੇਜੀ ਗਈ ਫਾਇਲ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ । ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪਿਛਲੇ ਸਾਲ 20 ਮਈ ਨੂੰ ਜੇਲ੍ਹ ਦੀ ਸਜ਼ਾ ਸੁਣਾਈ ਗਈ ਸੀ । ਪਰ ਹੁਣ ਉਨ੍ਹਾਂ ਦੀ ਰਿਹਾਈ ਭਲਕੇ ਯਾਨੀ 1 ਅਪਰੈਲ ਨੂੰ ਹੋਵੇਗੀ ।
This is to inform everyone that Sardar Navjot Singh Sidhu will be released from Patiala Jail tomorrow.
(As informed by the concerned authorities).
— Navjot Singh Sidhu (@sherryontopp) March 31, 2023