GTA News Media

Top Info Bar
22.1°C Toronto Loading date...
World

ਇਟਲੀ ‘ਚ ਅੰਗਰੇਜ਼ੀ ਭਾਸ਼ਾ ਬੋਲਣ ‘ਤੇ ਲੱਗੇਗਾ ਭਾਰੀ ਜੁਰਮਾਨਾ

ਇਟਲੀ ‘ਚ ਅੰਗਰੇਜ਼ੀ ਭਾਸ਼ਾ ਬੋਲਣ ‘ਤੇ ਲੱਗੇਗਾ ਭਾਰੀ ਜੁਰਮਾਨਾ
Share this post via:

ਇਟਲੀ ਦੀ ਪਾਰਟੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਇੱਕ ਨਵਾਂ ਕਾਨੂੰਨ ਪੇਸ਼ ਕੀਤਾ ਹੈ ਜਿਸ ਨਾਲ ਅਧਿਕਾਰਤ ਸੰਚਾਰ ਵਿੱਚ ਕੋਈ ਵੀ ਵਿਦੇਸ਼ੀ ਭਾਸ਼ਾ, ਖਾਸ ਕਰਕੇ ਅੰਗਰੇਜ਼ੀ ਬੋਲਣ ‘ਤੇ 100,000 ਯੂਰੋ (ਲਗਭਗ 89 ਲੱਖ ਰੁਪਏ) ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਇਟਾਲੀਅਨ ਭਾਸ਼ਾ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਸਿਰਫ਼ ਫੈਸ਼ਨ ਵਿੱਚ ਹੀ ਨਹੀਂ, ਸਗੋਂ ਅੰਗਰੇਜ਼ੀ ਦੀ ਜ਼ਿਆਦਾ ਵਰਤੋਂ ਨਾਲ ਸਮਾਜ ਉੱਤੇ ਡੂੰਘਾ ਅਸਰ ਪੈ ਸਕਦਾ ਹੈ। ਮੁਸੈਦੇ ਵਿੱਚ ਇਹ ਤਜਵੀਜ਼ ਰੱਖੀ ਗਈ ਹੈ ਕਿ ਸਾਰੇ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਇਟਾਲੀਅਨ ਭਾਸ਼ਾ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਇਸ ਰਾਹੀਂ ਉਨ੍ਹਾਂ ਦੀ ਸੇਵਾ ਨੂੰ ਅੱਗੇ ਵਧਾਇਆ ਜਾ ਸਕੇ।

ਇਸ ਤੋਂ ਇਲਾਵਾ ਬਿੱਲ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਟਲੀ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਵਿੱਚ ਵੀ ਇਟਾਲੀਅਨ ਭਾਸ਼ਾ ਨੂੰ ਪ੍ਰਮੋਟ ਕੀਤਾ ਜਾਵੇਗਾ। ਸਿਰਫ਼ ਉਨ੍ਹਾਂ ਵਿਦੇਸ਼ੀ ਸ਼ਬਦਾਂ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਦਾ ਅਨੁਵਾਦ ਨਹੀਂ ਕੀਤਾ ਜਾ ਸਕਦਾ। ਇਤਾਲਵੀ ਚੈਂਬਰ ਆਫ਼ ਡਿਪੂਟੀਜ਼ (ਹੇਠਲੇ ਸਦਨ) ਵਿੱਚ, ਰਾਜਨੇਤਾ ਫੈਬੀਓ ਰੈਂਪੇਲੀ ਨੇ ਇੱਕ ਕਾਨੂੰਨ ਪੇਸ਼ ਕੀਤਾ ਜਿਸਦਾ ਪ੍ਰਧਾਨ ਮੰਤਰੀ ਦੁਆਰਾ ਸਮਰਥਨ ਕੀਤਾ ਗਿਆ ਸੀ।