GTA News Media

Top Info Bar
22.1°C Toronto Loading date...
Toronto/GTA

ਟੋਰਾਂਟੋ ‘ਚ ਗੋਲੀਬਾਰੀ ਦੇ ਬਾਅਦ ਇੱਕ ਵਿਅਕਤੀ ਦੀ ਮੌਤ

ਟੋਰਾਂਟੋ ‘ਚ ਗੋਲੀਬਾਰੀ ਦੇ ਬਾਅਦ ਇੱਕ ਵਿਅਕਤੀ ਦੀ ਮੌਤ
Share this post via:

Dovercourt Village ‘ਚ ਬਲੂਰ ਸਟਰੀਟ ਵੈਸਟ ਅਤੇ ਡੇਲਾਵੇਅਰ ਐਵੇਨਿਊ ਦੇ ਚੌਰਾਹੇ ਨੇੜੇ ਗੋਲੀਬਾਰੀ ਦੇ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸੁੱਕਰਵਾਰ ਰਾਤ 10:45 ਵਜੇ ਤੋਂ ਬਾਅਦ ਗੋਲੀਬਾਰੀ ਦੀ ਸੂਚਨਾ ਮਿਲੀ। ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ, ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਗੋਲੀਆਂ ਨਾਲ ਜਖਮੀ ਪਾਇਆ। ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਸ਼ੱਕੀ ਇੱਕ dark sedan ਵਿੱਚ ਮੌਕੇ ਤੇ ਫਰਾਰ ਹੋ ਗਿਆ। ਜਾਂਚ ਅਧਿਕਾਰੀ ਮੌਕੇ ‘ਤੇ ਹਨ। ਕਿਸੇ ਵੀ ਵਿਅਕਤੀ ਨੂੰ ਇਸ ਘਟਨਾ ਬਾਰੇ ਹੋਰ ਜਾਣਕਾਰੀ ਦੇਣ ਲਈ ਟੋਰਾਂਟੋ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।