ਉੱਤਰੀ ਯਾਰਕ ਬਾਰ ਦੇ ਅੰਦਰ ਸ਼ੁੱਕਰਵਾਰ ਰਾਤ ਨੂੰ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਐਵੇਲੀਨੋ ਸੋਸ਼ਲ ਕਲੱਬ ਦੇ ਅੰਦਰ ਵਾਪਰੀ, ਜੋ ਕਿ ਹੰਬਰ ਸਮਿਟ ਖੇਤਰ ਹੈ। ਟੋਰਾਂਟੋ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 10 ਵਜੇ ਤੋਂ ਬਾਅਦ ਗੋਲੀਬਾਰੀ ਦੀਆਂ ਰਿਪੋਰਟਾਂ ਲਈ ਬੁਲਾਇਆ ਗਿਆ। ।
ਜਦੋਂ ਅਧਿਕਾਰੀ ਪਹੁੰਚੇ, ਤਾਂ ਉਨ੍ਹਾਂ ਨੇ ਇੱਕ ਵਿਅਕਤੀ ਨੂੰ ਕਈ ਗੋਲੀਆਂ ਨਾਲ ਜ਼ਖ਼ਮੀ ਪਾਇਆ ਅਤੇ ਉਸਦੀ ਹਾਲਤ ਕਾਫੀ ਗੰਭੀਰ ਸੀ। ਸ਼ਨੀਵਾਰ ਰਾਤ 12:14 ਵਜੇ ਕੀਤੇ ਗਏ ਇੱਕ ਟਵੀਟ ਵਿੱਚ, ਪੁਲਿਸ ਨੇ ਕਿਹਾ ਕਿ ਪੀੜਤ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ ਅਤੇ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ ਗਈ।
ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ ਟੋਰਾਂਟੋ ਪੁਲਿਸ ਨਾਲ 416-808-7400 ‘ਤੇ , ਜਾਂ 416-222-8477 (TIPS) ਜਾਂ www.222tips.com ‘ਤੇ ਅਗਿਆਤ ਤੌਰ ‘ਤੇ ਕ੍ਰਾਈਮ ਸਟਾਪਰਜ਼ ਨਾਲ ਸੰਪਰਕ ਕਰਨ ਲਈ ਕਿਹਾ ਹੈ।