GTA News Media

Top Info Bar
22.1°C Toronto Loading date...
Toronto/GTA

ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਖਾਲਸੇ ਦਾ ਸਾਜਨਾ ਦਿਵਸ ਮਨਾਇਆ

ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਖਾਲਸੇ ਦਾ ਸਾਜਨਾ ਦਿਵਸ ਮਨਾਇਆ
Share this post via:

13 ਅਪ੍ਰੈਲ ਦਿਨ ਵੀਰਵਾਰ ਨੂੰ ਖਾਲਸਾ ਕਮਿਉਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਅੰਦਰ ਨਵੀਂ ਅਣਖ ਤੇ ਜਾਨ ਭਰਨ ਲਈ ਖਾਲਸਾ ਪੰਥ ਦੀ ਸਾਜਨਾ ਕਰਕੇ ਸਿੱਖਾਂ ਨੂੰ ਸਿੰਘ ਸਜਾ ਕੇ, ਅੰਮ੍ਰਿਤ ਛਕਾ ਕੇ ਦੁਨੀਆਂ ਦੇ ਨਕਸ਼ੇ ਤੇ ਨਵੀਂ ਕੌਮ ਦੀ ਨੀਂਹ ਰੱਖੀ। ਸਿੱਖ ਹੈਰੀਟੇਜ ਮਹੀਨਾ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਖਾਲਸੇ ਦੀਆਂ ਵਿਸ਼ੇਸ਼ਤਾਵਾਂ ਅਤੇ ਆਦਰਸ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਸਾਰੇ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਸਿੱਖ ਹਿਸਟਰੀ ਕੁਇਜ਼ ਕੰਪੀਟੀਸ਼ਨ, ਪੰਜਾਬੀ ਦੀ ਸੁੰਦਰ ਲਿਖਾਈ, ਭਾਸ਼ਣ ਅਤੇ ਕਵਿਤਾ ਮੁਕਾਬਲੇ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਾਏ ਗਏ। ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਖਾਲਸਾ ਸਾਜਨਾ ਸਬੰਧਿਤ ਪੰਜਾਬੀ ਭਾਸ਼ਣ, ਅਤੇ ਜ਼ਫ਼ਰਨਾਮਾ ਵੀ ਪੇਸ਼ ਕੀਤਾ। ਸਕੂਲ ਵਿੱਚ ਵਿਦਿਆਰਥੀਆਂ ,ਅਧਿਆਪਕਾਂ ਅਤੇ ਮਾਪਿਆਂ ਵਲੋਂ ਲੰਗਰ ਦੀ ਸੇਵਾ ਨਿਭਾਈ।
ਵਿਦਿਆਰਥੀਆਂ ਨੂੰ ਖਾਲਸੇ ਦੀਆਂ ਜੁੰਮੇਵਾਰੀਆਂ, ਪੰਜ ਪਿਆਰਿਆਂ ਅਤੇ ਪੰਜ ਕਕਾਰਾਂ ਦੀ ਮਹਾਨਤਾ, ਆਪਸੀ ਪ੍ਰੇਮ, ਸਦਭਾਵਨਾ, ਇੱਕ ਦੂਜੇ ਪ੍ਰਤੀ ਸਤਿਕਾਰ ਆਦਿ ਉੱਚੇ ਨੈਤਿਕ ਗੁਣਾਂ ਨੂੰ ਮੌਜੂਦਾ ਜਿੰਦਗੀ ਵਿੱਚ ਅਪਨਾਉਣ ਲਈ ਜਾਣੂ ਕਰਵਾਇਆ ਜਾਂਦਾ ਹੈ ਤਾਂ ਕਿ ਉਹ ਇੱਕ ਵਧੀਆ ਸਮਾਜ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। ਜਿੰਨ੍ਹਾਂ ਮਾਪਿਆਂ ਨੇ ਖਾਲਸੇ ਦੇ ਸਾਜਨਾ ਦਿਵਸ ਤੇ ਪ੍ਰੇਮ ਅਤੇ ਸ਼ਰਧਾ ਨਾਲ ਲੰਗਰ ਦੀ ਸੇਵਾ ਕੀਤੀ ਅਸੀਂ ਉਨ੍ਹਾਂ ਦੇ ਬਹੁਤ ਧੰਨਵਾਦੀ ਹਾਂ।