ਅਸਾਮ: ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਕੇਂਦਰੀ ਏਜੰਸੀ ਆਈ.ਬੀ. ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਖ਼ਬਰ ਸਾਹਮਣੇ ਆਈ ਹੈ ਕਿ ਆਈ.ਬੀ ਦੀ 5 ਮੈਂਬਰੀ ਟੀਮ ਉਸ ਤੋਂ ਪੁੱਛਗਿੱਛ ਕਰਨ ਲਈ ਡਿਬਰੂਗੜ੍ਹ ਪਹੁੰਚੀ ਹੈ।
ਟੀਮ ਵੱਲੋਂ ਸਵੇਰੇ ਸਾਢੇ 9 ਵਜੇ ਦੇ ਕਰੀਬ ਅੰਮ੍ਰਿਤਪਾਲ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵਿਦੇਸ਼ੀ ਫੰਡਿੰਗ ਆਦਿ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।