ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਵੱਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਭਜਾਉਣ ‘ਚ ਉਸ ਦੀ ਮਦਦ ਕਰਨ ਦੇ ਮਾਮਲੇ ‘ਚ ਨਾਮਜ਼ਦ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਬੁਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਦੀ ਜ਼ਮਾਨਤ ਰੱਦ ਕਰਨ ਦਾ ਹੁਕਮ ਸੁਣਾਇਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਬ੍ਰਿਜਾ ਗੱਡੀ ‘ਚ ਸਵਾਰ ਹੋ ਕੇ ਫ਼ਰਾਰ ਹੋ ਗਏ ਸਨ ਅਤੇ ਇਹ ਗੱਡੀ ਨਵਾਂ ਕਿਲਾ ਸ਼ਾਹਕੋਟ ਵਾਸੀ ਮਨਪ੍ਰੀਤ ਸਿੰਘ ਦੇ ਘਰ ਦੇ ਕੋਲ ਖੜ੍ਹੀ ਸੀ, ਜਿਸ ਤੋਂ ਬਾਅਦ ਪਿੱਛੇ ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਬੇਜ ਸਿੰਘ, ਗੁਰਦੀਪ ਸਿੰਘ ਨੇ ਅੰਮ੍ਰਿਤਪਾਲ ਨੂੰ ਭਜਾਉਣ ਲਈ ਸਪਲੈਂਡਰ ਮੋਟਰਸਾਈਕਲ ਅਤੇ ਬੁਲੇਟ ਮੋਟਰਸਾਈਕਲ ਦਾ ਪ੍ਰਬੰਧ ਕੀਤਾ। ਬਾਅਦ ਵਿੱਚ ਪੁਲਿਸ ਨੇ ਛਾਪੇਮਾਰੀ ਕਰਦਿਆਂ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅੱਜ ਅਦਾਲਤ ਨੇ ਹਰਪ੍ਰੀਤ ਹੈਪੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।