ਕੈਨੇਡਾ ਵਿਖੇ ਡਾਊਨਟਾਊਨ ਟੋਰਾਂਟੋ ਵਿੱਚ ਐਤਵਾਰ ਦੇ ਖਾਲਸਾ ਦਿਵਸ ਦੇ ਜਸ਼ਨ ਵਿੱਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਇਸ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁੱਖ ਤੌਰ ‘ਤੇ ਪਹੁੰਚੇ। ਇਸ ਮੌਕੇ ਦੀਆਂ ਟਰੂਡੋ ਨੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ। ਟਰੂਡੋ ਨੇ ਖਾਲਸਾ ਡੇਅ ਪਰੇਡ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਭਾਈਚਾਰੇ ਦੇ ਲੋਕਾਂ ਨੂੰ ਮਿਲਦੇ ਹੋਏ ਨਜ਼ਰ ਆਏ। ਉਹ ਓਂਟਾਰੀਓ ਸਿੱਖ ਐਂਡ ਗੁਰਦੁਆਰਾ ਕੌਂਸਲ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਕਰਵਾਏ ਖਾਲਸਾ ਡੇਅ ਪਰੇਡ ਵਿਚ ਹਿੱਸਾ ਲੈਣ ਪੁੱਜੇ ਸਨ।
ਟੋਰਾਂਟੋ ਵਿੱਚ ਓਂਟਾਰੀਓ ਸਿੱਖਸ ਐਂਡ ਗੁਰਦੁਆਰਾ ਕੌਂਸਲ ਨੇ ਪਰੇਡ ਕਰਵਾਈ। ਟੋਰਾਂਟੋ ਵਿੱਚ ਖਾਲਸਾ ਦਿਵਸ 1986 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 2,000 ਲੋਕਾਂ ਤੋਂ ਵੱਧ ਕੇ ਸ਼ਹਿਰ ਦੀ ਤੀਜੀ ਸਭ ਤੋਂ ਵੱਡੀ ਪਰੇਡ ਬਣ ਗਈ ਹੈ। ਜ਼ਿਕਰਯੋਗ ਹੈ ਕਿ ਵਿਸਾਖੀ ਦੇ ਜਸ਼ਨਾਂ ਦੇ ਹਿੱਸੇ ਕੈਨੇਡਾ ਦੇ ਵੱਖ-ਵੱਖ ਹਿਸਿਆਂ ਵਿਚ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
From Vancouver to Edmonton to Toronto, I have fond memories of attending Vaisakhi celebrations. Today, we were back in Toronto for this year’s Khalsa Day parade – celebrating with friends old and new. Happy Vaisakhi! pic.twitter.com/wWgEDEuJOo
— Justin Trudeau (@JustinTrudeau) April 30, 2023