ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕਰ ਲਿਆ ਗਿਆ। ਪਾਕਿਸਤਾਨ ਤਹਿਰੀਕ ਏ ਇਨਸਾਫ ਪਾਰਟੀ ਦੇ ਚੇਅਰਮੇਨ ਇਮਰਾਨ ਨੂੰ ਅਦਾਲਤ ਜਿਥੇ ਉਹ ਅਲਕਾਕਾਦਿਰ ਟਰੱਸਟ ਕੇਸ ਵਿਚ ਪੇਸ਼ੀ ਭੁਗਤਣ ਆਏ ਸਨ, ਦੇ ਬਾਹਰ ਪਾਕਿਸਤਾਨੀ ਰੇਂਜਰਾਂ ਨੇ ਹਿਰਾਸਤ ਵਿਚ ਲਿਆ।
ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਨੇਤਾ ਮੁਸਰਰਤ ਚੀਮਾ ਨੇ ਟਵਿੱਟਰ ‘ਤੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਉਹ ਇਸ ਸਮੇਂ ਇਮਰਾਨ ਖਾਨ ਨੂੰ ਤਸੀਹੇ ਦੇ ਰਹੇ ਹਨ, ਉਹ ਖਾਨ ਸਾਹਿਬ ਨੂੰ ਕੁੱਟ ਰਹੇ ਹਨ।” ਇੱਕ PTI ਆਗੂ ਅਜ਼ਹਰ ਮਸ਼ਵਾਨੀ ਨੇ ਦੋਸ਼ ਲਾਇਆ ਕਿ 70 ਸਾਲਾ ਖਾਨ ਨੂੰ ਰੇਂਜਰਾਂ ਨੇ ਅਦਾਲਤ ਦੇ ਅੰਦਰੋਂ ‘ਅਗਵਾ’ ਕਰ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਤੁਰੰਤ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ।