GTA News Media

Top Info Bar
22.1°C Toronto Loading date...
Canada

ਫ਼ੈਡਰਲ ਸਰਕਾਰ ਨੇ ਇੱਕ ਚੀਨੀ ਡਿਪਲੋਮੈਟ ਨੂੰ ਦੇਸ਼ ਤੋਂ ਕੱਢਿਆ

ਫ਼ੈਡਰਲ ਸਰਕਾਰ ਨੇ ਇੱਕ ਚੀਨੀ ਡਿਪਲੋਮੈਟ ਨੂੰ ਦੇਸ਼ ਤੋਂ ਕੱਢਿਆ
Share this post via:

ਕੰਜ਼ਰਵੇਟਿਵ ਐਮਪੀ ਮਾਈਕਲ ਚੋਂਗ ਦੇ ਪਰਿਵਾਰ ਨੂੰ ਧਮਕਾਉਣ ਦੇ ਮਾਮਲੇ ਵਿੱਚ ਫ਼ੈਡਰਲ ਸਰਕਾਰ ਨੇ ਇੱਕ ਚੀਨੀ ਡਿਪਲੋਮੈਟ ਨੂੰ ਦੇਸ਼ ਤੋਂ ਕੱਢ ਦਿੱਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੈਲੇਨੀ ਜੋਲੀ ਨੇ ਟਵਿੱਟਰ ‘ਤੇ ਪੋਸਟ ਕੀਤੇ ਇਕ ਬਿਆਨ ਵਿਚ ਕਿਹਾ ਅਸੀਂ ਆਪਣੇ ਅੰਦਰੂਨੀ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਵਿਦੇਸ਼ੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ। ਕੈਨੇਡਾ ਵਿੱਚ ਡਿਪਲੋਮੈਟਸ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਇਸ ਤਰ੍ਹਾਂ ਦੇ ਵਿਵਹਾਰ ਵਿੱਚ ਸ਼ਾਮਲ ਹੁੰਦੇ ਹਨ, ਤਾਂ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ।

ਚੀਨੀ ਡਿਪਲੋਮੈਟ ‘ਤੇ ਰਾਜਨੀਤਿਕ ਦਖਲਅੰਦਾਜ਼ੀ ਅਤੇ ਕੈਨੇਡੀਅਨ ਸੰਸਦ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਹਾਲਾਂਕਿ ਚੀਨ ਨੇ ਇੱਕ ਦਿਨ ਪਹਿਲਾਂ ਤੱਕ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਤੋਂ ਇਨਕਾਰ ਕੀਤਾ ਸੀ ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਉਹ ਜਵਾਬੀ ਕਾਰਵਾਈ ਕਰਨ ਦੇ ਮੂਡ ਵਿੱਚ ਹੈ। ਕਿਹਾ ਜਾ ਰਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧ ਹੋਰ ਵਿਗੜ ਸਕਦੇ ਹਨ।