ਬੁੱਧਵਾਰ ਦੇਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਬਣੇ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ ਦੇ ਪਿੱਛੇ ਗਲਿਆਰੇ ਵਿੱਚ 12:10 ਵਜੇ ਦੇ ਕਰੀਬ ਧਮਾਕਾ ਹੋਇਆ। ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਘਟਨਾ ਦੇ ਮੁੱਖ ਮੁਲਜ਼ਮ ਦੀ CCTV ਫੁਟਿਜ ਦੇਖਣ ਤੋਂ ਬਾਅਦ ਉਸ ਦੀ ਸ਼ਨਾਖਤ ਕੀਤੀ ਅਤੇ ਮੁਲਜ਼ਮ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ 5 ਦਿਨਾਂ ਵਿਚ ਦਰਬਾਰ ਸਾਹਿਬ ਨੇੜੇ ਧਮਾਕਾ ਹੋਣ ਦੀ ਇਹ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ 2 ਧਮਾਕੇ ਹੋਏ ਸਨ। ਉਧਰ ਇਸ ਮਾਮਲੇ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਮਾਮਲੇ ‘ਚ 5 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।
ਆਜ਼ਾਦ ਵੀਰ ਸਿੰਘ, ਵਡਾਲਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਅਮਰੀਕ ਸਿੰਘ ਪਿੰਡ ਆਦੀਆਂ ਜ਼ਿਲ੍ਹਾ ਗੁਰਦਾਸਪੁਰ, ਸਾਹਿਬ ਸਿੰਘ ਗੇਟ ਹਕੀਮਾਂ ਅੰਮ੍ਰਿਤਸਰ, ਹਰਜੀਤ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਅਤੇ ਧਰਮਿੰਦਰ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਨੂੰ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਧਮਾਕਿਆਂ ਦੇ ਮਾਮਲ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।
Amritsar low intensity explosion cases solved
5 persons arrested
Press Conference will be held in #Amritsar @PunjabPoliceInd committed to maintaining peace and harmony in Punjab as per directions of CM @BhagwantMann
— DGP Punjab Police (@DGPPunjabPolice) May 11, 2023