ਜਲੰਧਰ ਉਪ ਚੋਣ ‘ਚ ਮਿਲੀ ਵੱਡੀ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਜਲੰਧਰ ਅਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿਰਫ ਕੰਮ ਦੀ ਰਾਜਨੀਤੀ ਕਰਦੇ ਹਾਂ। ਅੱਜ ਜਲੰਧਰ ਦੀਆਂ 9 ‘ਚੋਂ 7 ਸੀਟਾਂ ‘ਤੇ ਜਿੱਤ ਦਰਜ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ‘ਚ ਦੁਬਾਰਾ ਐਂਟਰੀ ਹੋ ਰਹੀ ਹੈ। ਪੰਜਾਬ ਦੇ ਲੋਕਾਂ ਨੇ ਪਰਿਵਾਰਵਾਦ ਨੂੰ ਹਰਾਇਆ ਹੈ।
ਕੇਜਰੀਵਾਲ ਨੇ ਭਗਵੰਤ ਮਾਨ ਦੀ ਪਿੱਠ ‘ਤੇ ਹੱਥ ਫੇਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ‘ਚ ਸ਼ਾਨਦਾਰ ਕੰਮ ਕੀਤਾ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਜਿੱਤ ਨੇ ਮੇਰੇ ਹੌਸਲੇ ਬੁਲੰਦ ਕੀਤੇ ਹਨ। ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਪ੍ਰਵਾਨ ਕੀਤਾ ਹੈ, ਉਮੀਦ ਹੈ ਕਿ ਗੁਮਰਾਹ ਹੋਏ ਲੋਕ ਆਪਣਾ ਏਜੰਡਾ ਬਦਲ ਲੈਣਗੇ।