ਗੁਰਦੁਆਰਾ ਸਿੰਘ ਸਭਾ ਰਾਜਪੁਰਾ ਚ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਅਚਾਨਕ ਸਿਹਤ ਵਿਗੜੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੀਜੀਆਈ ਚੰਡੀਗੜ੍ਹ ਤਬਦੀਲ ਕੀਤਾ। ਦੱਸ ਦੱਈਏ ਕਿ ਇੱਕ ਨੌਜਵਾਨ ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਨੰਗੇ ਸਿਰ ਚੱਪਲਾਂ ਪਾ ਕੇ ਗੁਰੂਘਰ ‘ਚ ਦਾਖ਼ਲ ਹੋ ਗਿਆ ਸੀ। ਜਿਵੇਂ ਹੀ ਉੱਥੇ ਮੌਜੂਦ ਸੇਵਾਦਾਰਾਂ ਨੇ ਉਸਨੂੰ ਦੇਖਿਆ ਤਾਂ ਉਸ ਨੂੰ ਬਾਹਰ ਕੱਢ ਦਿੱਤਾ।
ਇਸ ਤੋਂ ਬਾਅਦ ਜਦੋਂ ਨੌਜਵਾਨ ਨੇ ਮੁੜ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਸ਼ਰਧਾਲੂ ਗੁੱਸੇ ‘ਚ ਆ ਗਏ ਤੇ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਸਦੀ ਹਾਲਤ ਵਿਗੜ ਗਈ ਅਤੇ ਉਸਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।