GTA News Media

Top Info Bar
22.1°C Toronto Loading date...
Toronto/GTA

ਟੋਰਾਂਟੋ ‘ਚ ਇੱਕ ਔਰਤ ਦੀ ਮੌਤ ਤੋਂ ਬਾਅਦ ਸ਼ੱਕੀ ਗ੍ਰਿਫ਼ਤਾਰ

ਟੋਰਾਂਟੋ ‘ਚ ਇੱਕ ਔਰਤ ਦੀ ਮੌਤ ਤੋਂ ਬਾਅਦ ਸ਼ੱਕੀ ਗ੍ਰਿਫ਼ਤਾਰ
Share this post via:

ਟੋਰਾਂਟੋ: ਡਾਊਨ ਟਾਊਨ ਇਲਾਕੇ ‘ਚ ਇੱਕ ਔਰਤ ਗੰਭੀਰ ਜ਼ਖ਼ਮੀ ਹਾਲਤ ‘ਚ ਦਮ ਤੋੜ ਗਈ ਅਤੇ ਪੁਲਿਸ ਨੇ ਇਸ ਮਾਮਲੇ ‘ਚ ਇੱਕ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਹੈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਔਰਤ ਅਤੇ ਗ੍ਰਿਫ਼ਤਾਰ ਵਿਅਕਤੀ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ ਪਰ ਦੋਵਾਂ ਦਾ ਕੀ ਰਿਸ਼ਤਾ ਸੀ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

ਟੋਰਾਂਟੋ ਪੁਲਿਸ ਦੇ ਡਿਊਟੀ ਇੰਸਪੈਕਟਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੌਕੇ ‘ਤੇ ਪੁੱਜੇ ਅਫ਼ਸਰਾਂ ਨੂੰ ਔਰਤ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ ਜਿਸ ਨੂੰ ਪੈਰਾਮੈਡਿਕਸ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮਾਮੂਲੀ ਤੌਰ `ਤੇ ਜ਼ਖ਼ਮੀ ਹੋਣ ਕਾਰਨ ਪੁਰਸ਼ ਨੂੰ ਵੀ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਕਿਹਾ ਕਿ ਗ੍ਰਿਫ਼ਤਾਰੀ ਮਗਰੋਂ ਆਮ ਲੋਕਾਂ ਦੀ ਸੁਰੱਖਿਆ ਵਾਸਤੇ ਕੋਈ ਖ਼ਤਰਾ ਹੈ। ਫ਼ਿਲਹਾਲ ਸ਼ੱਕੀ ਬਾਰੇ ਹੋਰ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ। ਟੋਰਾਂਟੋ ਪੁਲਿਸ ਦੇ ਹੋਮੀਸਾਈਡ ਦਸਤੇ ਨੇ ਪੜਤਾਲ ਆਪਣੇ ਹੱਥਾਂ ਵਿਚ ਲੈ ਲਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਇਸ ਵਾਰਦਾਤ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਜਾਂਚਕਰਤਾਵਾਂ ਨਾਲ ਸੰਪਰਕ ਕਰੇ।