GTA News Media

Top Info Bar
22.1°C Toronto Loading date...
Toronto/GTA

ਫ਼ਰਜ਼ੀ ਦਾਖ਼ਲਾ ਪੱਤਰ ਮਾਮਲਾ: ਮਿਸੀਸਾਗਾ ‘ਚ ਵਿਦਿਆਰਥੀਆਂ ਵੱਲੋਂ ਡਿਪੋਰਟੇਸ਼ਨ ਖ਼ਿਲਾਫ਼ ਪ੍ਰਦਰਸ਼ਨ

ਫ਼ਰਜ਼ੀ ਦਾਖ਼ਲਾ ਪੱਤਰ ਮਾਮਲਾ: ਮਿਸੀਸਾਗਾ ‘ਚ ਵਿਦਿਆਰਥੀਆਂ ਵੱਲੋਂ ਡਿਪੋਰਟੇਸ਼ਨ ਖ਼ਿਲਾਫ਼ ਪ੍ਰਦਰਸ਼ਨ
Share this post via:

ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਪ੍ਰਕਿਰਿਆ ਖ਼ਿਲਾਫ਼ ਸੈਂਕੜੇ ਵਿਦਿਆਰਥੀਆਂ ਵੱਲੋਂ ਮਿਸੀਸਾਗਾ ਸਥਿਤ ਕੈਨੇਡਾ ਬੌਰਡਰ ਸਰਵਿਸ ਏਜੰਸੀ (CBSA) ਦੇ ਮੁੱਖ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਸ਼ਾਮਿਲ ਨੌਜਵਾਨਾਂ ਦਾ ਕਹਿਣ ਹੈ ਕਿ ਉਹ ਖ਼ੁਦ ਪੀੜਤ ਧਿਰ ਹਨ ।

ਇਹਨਾਂ ਨੌਜਵਾਨਾਂ ਮੁਤਾਬਿਕ ਉਹਨਾਂ ਨੇ ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਲਈ ਬਹੁਤ ਸਾਰੇ ਪੈਸੇ ਖ਼ਰਚੇ ਹਨ ਅਤੇ ਕੈਨੇਡਾ ਦੀ ਆਰਥਿਕਤਾ ਵਿੱਚ ਯੋਗਦਾਨ ਵੀ ਪਾਇਆ ਹੈ।ਇਹ ਨੌਜਵਾਨ ਡਿਪੋਰਟੇਸ਼ਨ ਰੋਕਣ ਦੀ ਮੰਗ ਕਰ ਰਹੇ ਹਨ ਅਤੇ ਫ਼ਰਜ਼ੀ ਦਾਖ਼ਲਾ ਪੱਤਰ ਵਰਤ ਕੇ ਵੀਜ਼ਾ ਲਗਵਾਉਣ ਵਾਲੇ ਏਜੰਟਾਂ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕਰ ਰਹੇ ਹਨ।

ਸੈਸਕਾਟੂਨ ਵੈਸਟ ਤੋਂ MP ਬਰੈਡ ਰੈਡੀਕੌਪ ਵੱਲੋਂ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਦੀ ਸਟੈਂਡਿੰਗ ਕਮੇਟੀ ਤੋਂ ਜਾਅਲੀ ਐਡਮਿਸ਼ਨ ਲੈਟਰ ਮਾਮਲੇ ਵਿੱਚ ਜਾਂਚ ਦੀ ਮੰਗ ਕਰਦਿਆਂ ਇਕ ਪਟੀਸ਼ਨ ਸ਼ੁਰੂ ਕੀਤੀ ਗਈ ਹੈ। ਕੰਜ਼ਰਵੇਟਿਵ ਐਮ ਪੀ ਦਾ ਕਹਿਣਾ ਹੈ ਕਿ ਇਹ ਵਿਦਿਆਰਥੀ ਸੋਸ਼ਣ ਦਾ ਸ਼ਿਕਾਰ ਹੋਏ ਹਨ। ਐਮ ਪੀ ਬਰੈਡ ਰੈਡੀਕੌਪ ਦਾ ਕਹਿਣਾ ਹੈ ਕਿ ਉਹ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਦੀ ਸਟੈਂਡਿੰਗ ਕਮੇਟੀ ਤੋਂ ਇਕ ਐਮਰਜੈਂਸੀ ਮੀਟਿੰਗ ਬੁਲਾਉਣ ਦੀ ਮੰਗ ਕਰ ਚੁੱਕੇ ਹਨ।

ਉਧਰ ਕੈਨੇਡੀਅਨ ਇਮੀਗ੍ਰੇਸ਼ਨ ਮਨਿਸਟਰ ਸ਼ੌਨ ਫ਼੍ਰੇਜ਼ਰ ਦਾ ਕਹਿਣਾ ਹੈ ਕੇ ਮੰਤਰਾਲੇ ਦਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਵੱਲ ਨਹੀਂ ਸਗੋਂ ਦੋਸ਼ੀਆਂ ਨੂੰ ਫ਼ੜਨ ਵੱਲ ਹੈ। ਇਕ ਟਵੀਟ ਦੌਰਾਨ ਮਨਿਸਟਰ ਫ਼੍ਰੇਜ਼ਰ ਨੇ ਕਿਹਾ ਅਸੀਂ ਕੈਨੇਡਾ ਵਿੱਚ ਪੜ੍ਹਨ ਆਉਣ ਵਾਲੇ ਅੰਤਰ ਰਾਸ਼ਟਰੀ ਵਿਦਿਆਰਥੀਆਂ ਦੀ ਅਹਿਮੀਅਤ ਸਮਝਦੇ ਹਾਂ ਅਤੇ ਇਸ ਮਾਮਲੇ ਦੀ ਜਾਂਚ ਲਗਾਤਾਰ ਜਾਰੀ ਹੈ।