GTA News Media

Top Info Bar
22.1°C Toronto Loading date...
Canada

ਅਨਾਰ ਦਾ ਸੇਵਨ ਕਰਨ ਕਈ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ

ਅਨਾਰ ਦਾ ਸੇਵਨ ਕਰਨ ਕਈ ਬਿਮਾਰੀਆਂ ਤੋਂ ਮਿਲਦੀ ਹੈ ਰਾਹਤ
Share this post via:

ਅਨਾਰ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੀ ਵਰਤੋਂ ਨਾਲ ਬਦਹਜ਼ਮੀ ਅਤੇ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਇਹ ਖੂਨ ਵਧਾਉਣ ‘ਚ ਵੀ ਕਾਫੀ ਮਦਦ ਕਰਦਾ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਕਾਰਨ ਸਰੀਰ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਦੇ ਨਾਲ ਹੀ ਇੱਕ ਨਵੇਂ ਅਧਿਐਨ ਵਿੱਚ ਕਿਹਾ ਗਿਆ ਹੈ ਕਿ ਅਨਾਰ ਵਿੱਚ ਐਂਟੀਆਕਸੀਡੈਂਟ, ਪੌਸ਼ਟਿਕ ਤੱਤ ਅਤੇ ਫਲੇਵੇਨੋਇਡਸ ਵਰਗੇ ਗੁਣ ਪਾਏ ਜਾਂਦੇ ਹਨ ਜੋ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਇਸ ਨੂੰ ਖਾਣ ਦੇ ਫਾਇਦੇ।

ਪਾਚਨ ਸਬੰਧੀ ਸਮੱਸਿਆਵਾਂ ਵਿੱਚ ਕਾਰਗਰ
ਅਨਾਰ ‘ਚ ਫਾਈਬਰ ਅਤੇ ਪੋਸ਼ਕ ਤੱਤਾਂ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਇਹ ਪਾਚਨ ਸ਼ਕਤੀ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਜੇਕਰ ਤੁਹਾਨੂੰ ਕਬਜ਼ ਜਾਂ ਜਲਨ ਦੀ ਸਮੱਸਿਆ ਹੈ ਤਾਂ ਅਨਾਰ ਖਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।

ਦਿਲ ਲਈ ਫਾਇਦੇਮੰਦ
ਜੇਕਰ ਤੁਸੀਂ ਦਿਲ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਅਨਾਰ ਦਾ ਸੇਵਨ ਕਰ ਸਕਦੇ ਹੋ। ਤੁਸੀਂ ਇਸ ਦਾ ਜੂਸ ਪੀ ਸਕਦੇ ਹੋ, ਜਿਸ ਨਾਲ ਤੁਸੀਂ ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ। ਇਹ ਬਲੱਡ ਸਰਕੁਲੇਸ਼ਨ ਨੂੰ ਦਰੁਸਤ ਰਖਦਾ ਹੈ।

ਹਾਈ ਬਲੱਡ ਪ੍ਰੈਸ਼ਰ ਕਰਦਾ ਹੈ ਕੰਟਰੋਲ
ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਅਨਾਰ ਦਾ ਸੇਵਨ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਹ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ 
ਅਨਾਰ ਸ਼ੂਗਰ ਤੋਂ ਪੀੜਤ ਲੋਕਾਂ ਲਈ ਲਾਭਦਾਇਕ ਸਾਬਤ ਹੋ ਸਕਦਾ ਹੈ। ਕਿਉਂਕਿ ਇਸ ਵਿੱਚ ਐਂਟੀਡਾਇਬੀਟਿਕ ਗੁਣ ਹੁੰਦੇ ਹਨ ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।

ਯਾਦਾਸ਼ਤ ਵਧਾਉਣ ਵਾਲਾ
ਇਕ ਰਿਪੋਰਟ ਮੁਤਾਬਕ ਅਨਾਰ ਦੇ ਜੂਸ ਦਾ ਸੇਵਨ ਕਰਨ ਨਾਲ ਯਾਦਦਾਸ਼ਤ ਵਧਦੀ ਹੈ।

ਤਣਾਅ ਕਰੇ ਦੂਰ
ਜੇਕਰ ਤੁਸੀਂ ਅਕਸਰ ਕਿਸੇ ਵੀ ਚੀਜ਼ ਬਾਰੇ ਬਹੁਤ ਜ਼ਿਆਦਾ ਤਣਾਅ ਲੈਂਦੇ ਹੋ, ਤਾਂ ਤੁਸੀਂ ਬੀਮਾਰ ਹੋ ਸਕਦੇ ਹੋ। ਇਸ ਲਈ ਕੋਸ਼ਿਸ਼ ਕਰੋ ਕਿ ਆਪਣੀ ਡਾਈਟ ‘ਚ ਅਨਾਰ ਜ਼ਰੂਰ ਸ਼ਾਮਲ ਕਰੋ। ਕਿਉਂਕਿ ਅਨਾਰ ਖਾਣ ਨਾਲ ਤੁਸੀਂ ਫਿੱਟ ਵੀ ਰਹੋਗੇ ਅਤੇ ਇਹ ਤੁਹਾਡੇ ਤਣਾਅ ਨੂੰ ਵਧਣ ਨਹੀਂ ਦੇਵੇਗਾ।