GTA News Media

Top Info Bar
22.1°C Toronto Loading date...
World

ਟਰੰਪ ‘ਤੇ ਕਲਾਸੀਫਾਈਡ ਦਸਤਾਵੇਜ਼ਾਂ ਨੂੰ ਗਲਤ ਢੰਗ ਨਾਲ ਵਰਤਣ ਦੇ ਸੱਤ ਦੋਸ਼

ਟਰੰਪ ‘ਤੇ ਕਲਾਸੀਫਾਈਡ ਦਸਤਾਵੇਜ਼ਾਂ ਨੂੰ ਗਲਤ ਢੰਗ ਨਾਲ ਵਰਤਣ ਦੇ ਸੱਤ ਦੋਸ਼
Share this post via:

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ‘ਤੇ ਕਲਾਸੀਫਾਈਡ ਦਸਤਾਵੇਜ਼ਾਂ ਨੂੰ ਗਲਤ ਢੰਗ ਨਾਲ ਵਰਤਣ ਦੇ ਸੱਤ ਦੋਸ਼ ਲਾਏ ਗਏ ਹਨ। ਟਰੰਪ ‘ਤੇ ਚੱਲ ਰਿਹਾ ਇਹ ਕੇਸ ਅਮਰੀਕਾ ਦੇ ਨਿਆਂ ਵਿਭਾਗ ਦੇ ਇਤਿਹਾਸ ਵਿੱਚ ਸਭ ਤੋਂ ਪ੍ਰਮੁੱਖ ਮਾਮਲਿਆਂ ਵਿੱਚੋਂ ਇੱਕ ਹੈ। ਅਸਲ ‘ਚ ਡੋਨਲਡ ਟਰੰਪ ‘ਤੇ ਦੋਸ਼ ਹਨ ਕਿ ਉਨ੍ਹਾਂ ਨੇ ਆਪਣੀ ਫਲੋਰਿਡਾ ਅਸਟੇਟ ‘ਚ ਕਲਾਸੀਫਾਈਡ ਦਸਤਾਵੇਜ਼ਾਂ ਨੂੰ ਸਹੀ ਢੰਗ ਨਾਲ ਨਹੀਂ ਰੱਖਿਆ। ਟਰੰਪ ਦੇ ਖਿਲਾਫ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਮਾਮਲਾ ਹੈ, ਜਿਸ ‘ਚ ਉਨ੍ਹਾਂ ‘ਤੇ ਮੁਕੱਦਮਾ ਚੱਲ ਰਿਹਾ ਹੈ।

ਤਿੰਨ ਮਹੀਨੇ ਪਹਿਲਾਂ ਸਾਬਕਾ ਰਾਸ਼ਟਰਪਤੀ ਖ਼ਿਲਾਫ਼ 34 ਗੰਭੀਰ ਮਾਮਲਿਆਂ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਹਨਾਂ ‘ਤੇ ਕਾਰੋਬਾਰੀ ਰਿਕਾਰਡ ‘ਚ ਝੂਠੀ ਜਾਣਕਾਰੀ ਦਰਜ ਕਰਨ ਦਾ ਦੋਸ਼ ਸੀ। ਰਿਪੋਰਟਾਂ ਮੁਤਾਬਕ ਇਸ ਮਾਮਲੇ ਸਬੰਧੀ ਇਹ ਕਿਹਾ ਜਾ ਰਿਹਾ ਹੈ ਕਿ ਦੋਸ਼ ਹਾਲੇ ਵੀ ਅਸਪਸ਼ਟ ਅਤੇ ਸੀਲਬੰਦ ਹਨ। ਟਰੰਪ ਨੇ ਵੀਰਵਾਰ ਨੂੰ ਆਪਣੀ ਸੋਸ਼ਲ ਮੀਡੀਆ ਸਾਈਟ ‘ਟਰੂਥ ਸੋਸ਼ਲ’ ‘ਤੇ ਇਸ ਸਬੰਧੀ ਐਲਾਨ ਕੀਤਾ ਕਿ ਨਿਆਂ ਵਿਭਾਗ ਦੇ ਇੱਕ ਵਕੀਲ ਨੇ ਉਨ੍ਹਾਂ ਦੀ ਕਾਨੂੰਨੀ ਟੀਮ ਨੂੰ ਦੱਸਿਆ ਹੈ ਕਿ ਉਨ੍ਹਾਂ ‘ਤੇ ਦੋਸ਼ ਲਗਾਏ ਗਏ ਹਨ।

ਉਹਨਾਂ ਨੇ ਕਿਹਾ ਕਿ ਉਹ ਮੰਗਲਵਾਰ ਦੁਪਹਿਰ ਨੂੰ ਮਿਆਮੀ ਅਦਾਲਤ ਵਿੱਚ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਟਰੰਪ ਦੇ ਰਾਸ਼ਟਰਪਤੀ ਕਾਰਜਕਾਲ ਦੌਰਾਨ ਕੁਝ ਮਹੱਤਵਪੂਰਨ ਦਸਤਾਵੇਜ਼ ਗਾਇਬ ਹੋ ਗਏ ਸਨ। ਰਾਸ਼ਟਰਪਤੀ ਰਿਕਾਰਡ ਐਕਟ ਦੇ ਅਨੁਸਾਰ, ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਨੂੰ ਅਮਰੀਕੀ ਸਰਕਾਰ ਦੀ ਜਾਇਦਾਦ ਮੰਨਿਆ ਜਾਂਦਾ ਹੈ। ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ।