ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਪਣੇ ਸਾਥੀਆਂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਸਮੇਤ ਅਸਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ਹਨ। ਇਨ੍ਹਾਂ ਤਿੰਨ੍ਹਾਂ ਨੇ ਉਨ੍ਹਾਂ ਖ਼ਿਲਾਫ਼ ਲਗਾਏ NSA ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਬਾਜੇਕੇ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਹੈ। ਇਸ ਸਬੰਧੀ ਭਗਵੰਤ ਸਿਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਟਨ ਦਾਇਰ ਕੀਤੀ ਹੈ।
ਦਸ ਦਈਏ ਕਿ ਇਨ੍ਹਾਂ ਇਨ੍ਹਾਂ ‘ਤੇ 23 ਫਰਵਰੀ ਨੂੰ ਥਾਣਾ ਅਜਨਾਲਾ ‘ਤੇ ਹੋਏ ਹਮਲੇ ‘ਚ ਸ਼ਾਮਿਲ ਹੋਣ ਦਾ ਵੀ ਦੋਸ਼ ਹੈ। ਜਿਸ ਤਹਿਤ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਨਾਲ ਨਾਲ ਉਹਨਾਂ ਦੇ 8 ਸਾਥੀਆਂ ਨੂੰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਸੀ। ਇਹਨਾਂ ਸਾਰਿਆਂ ‘ਤੇ ਨੈਸ਼ਨਲ ਸਕਿਉਰਟੀ ਐਕਟ ਯਾਨੀ ਐੱਨ. ਐੱਸ. ਏ ਲਗਾਇਆ ਗਿਆ ਸੀ। ਹੁਣ ਇਨ੍ਹਾਂ ਤਿੰਨਾਂ ਨੇ ਅਪਣੀ ਨਜ਼ਰਬੰਦੀ ਦੇ ਹੁਕਮਾਂ ਨੂੰ ਗ਼ੈਰ-ਕਾਨੂੰਨੀ ਦਸਦਿਆਂ ਹਾਈ ਕੋਰਟ ਵਿਚ ਚੁਨੌਤੀ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈ ਕੋਰਟ ਵਲੋਂ ਇਸ ਹਫ਼ਤੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਜਾ ਸਕਦੀ ਹੈ।