ਪਿਛਲੇ 6 ਮਹੀਨਿਆਂ ਵਿਚ 4 ਖ਼ਾਲਿਸਤਾਨੀ ਆਗੂਆਂ ਦੀ ਮੌਤ ਮਗਰੋਂ US, UK, ਕੈਨੇਡਾ, ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚ ਕਈ ਖ਼ਾਲਿਸਤਾਨੀ ਆਗੂ ‘ਗਾਇਬ’ ਹੋ ਗਏ ਹਨ। ਇਨ੍ਹਾਂ ਵਿਚੋਂ ਕਈਆਂ ਦਾ ਤਾਂ ਸ਼ਰੇਆਮ ਕਤਲ ਕੀਤਾ ਗਿਆ ਤਾਂ ਕਈਆਂ ਦੀ ਭੇਤਭਰੀ ਹਾਲਤ ਵਿਚ ਮੌਤ ਹੋਈ ਹੈ। ਇਸ ਤੋਂ ਬਾਅਦ ਸਿਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਸਣੇ ਕਈ ਆਗੂ ਅੰਡਰਗ੍ਰਾਊਂਡ ਦੱਸੇ ਜਾ ਰਹੇ ਹਨ। ਗੁਰਪਤਵੰਤ ਸਿੰਘ ਪੰਨੂ ਦੇ ਪਿਛਲੇ ਤਿੰਨ ਦਿਨਾਂ ਤੋਂ ਗਾਇਬ ਹੋਣ ਬਾਰੇ ਖਬਰ ਹੈ।
18 ਜੂਨ ਨੂੰ ਹਰਦੀਪ ਸਿੰਘ ਨਿੱਜਰ ਦਾ ਕੈਨੇਡਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਕੁੱਝ ਦਿਨ ਪਹਿਲਾਂ ਹੀ ਅਵਤਾਰ ਸਿੰਘ ਖੰਡਾ ਦੀ ਵੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਸੀ। ਪਿਛਲੇ ਮਹੀਨੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਨਵਰੀ ਵਿਚ ਹਰਮੀਤ ਸਿੰਘ ਉਰਫ਼ ਹੈਪੀ PhD ਦਾ ਲਾਹੌਰ ਵਿਚ ਗੁਰਦੁਆਰਾ ਸਾਹਿਬ ਨੇੜੇ ਕਤਲ ਕਰ ਦਿੱਤਾ ਗਿਆ ਸੀ।