ਅਜਨਾਲਾ ਹਿੰਸਾ ਮਾਮਲੇ ‘ਚ ਸ਼ਾਮਲ ਅੰਮ੍ਰਿਤਪਾਲ ਦੇ ਕਰੀਬ 20 ਸਾਥੀਆਂ ਖ਼ਿਲਾਫ਼ ਪੁਲਿਸ ਨੇ ਚਲਾਨ ਪੇਸ਼ ਕੀਤਾ ਹੈ, ਜਦਕਿ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਅਜੇ ਤੱਕ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਚਲਾਨ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਕਤ ਮਾਮਲੇ ‘ਚ ਪੁਲਿਸ ਨੇ 250 ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਅਜਨਾਲਾ ਹਿੰਸਾ ‘ਚ ਐੱਸ.ਪੀ. ਸਮੇਤ 6 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ। ਇਸ ਦੌਰਾਨ ਐੱਸ.ਪੀ. ਨੂੰ ਕਾਫੀ ਸੱਟਾਂ ਲੱਗੀਆਂ ਸਨ।
ਵਰਨਣਯੋਗ ਹੈ ਕਿ 23 ਫਰਵਰੀ ਨੂੰ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਹਜ਼ਾਰਾਂ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ ਅਤੇ ਇਸ ਦੌਰਾਨ ਪੁਲਿਸ ਅਤੇ ਸਮਰਥਕਾਂ ਦਰਮਿਆਨ ਹੋਈ ਜ਼ਬਰਦਸਤ ਝੜਪ ਦੌਰਾਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ। ਪੁਲਿਸ ਨੇ ਅੱਜ ਇਸ ਕੇਸ ਨਾਲ ਸਬੰਧਤ 20 ਵਿਅਕਤੀਆਂ ਖ਼ਿਲਾਫ਼ ਅਜਨਾਲਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੈ।