GTA News Media

Top Info Bar
22.1°C Toronto Loading date...
Entertainment

ਹਰਨਾਜ਼ ਕੌਰ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਹਰਨਾਜ਼ ਕੌਰ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
Share this post via:

ਸਾਲ 2021 ‘ਚ ਮਿਸ ਯੂਨੀਵਰਸ ਰਹੀ ਹਰਨਾਜ਼ ਕੌਰ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਦਾ ਸ਼ੁੱਕਰਵਾਰ ਸਵੇਰੇ ਉਨ੍ਹਾਂ ਦੇ ਘਰ ਖਰੜ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ । ਪ੍ਰੀਤਮ ਸਿੰਘ ਸੰਧੂ 57 ਸਾਲਾਂ ਦੇ ਸਨ। ਪਰਿਵਾਰਕ ਮੈਂਬਰਾਂ ਦੇ ਮੁਤਾਬਕ ਉਹ ਰੋਜ਼ਾਨਾ ਵਾਂਗ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਪਣੇ ਬਿਸਤਰੇ ‘ਤੇ ਚਲੇ ਗਏ, ਪਰ ਸਵੇਰੇ ਉੱਠ ਨਹੀਂ ਸਕੇ। ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਨ੍ਹਾ ਨੂੰ ਮ੍ਰਿਤਕ ਐਲਾਨ ਦਿੱਤਾ।

ਪ੍ਰੀਤਮ ਸਿੰਘ ਸੰਧੂ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਕੋਹਾਲੀ ਦੇ ਵਸਨੀਕ ਸਨ। ਜਦੋਂ ਹਰਨਾਜ਼ ਛੋਟੀ ਸੀ ਤਾਂ ਪ੍ਰੀਤਮ ਸਿੰਘ ਖਰੜ ਵਿਖੇ ਤਬਦੀਲ ਹੋ ਗਏ ਸੀ। ਉਨ੍ਹਾਂ ਦੇ ਕੁੱਝ ਪਰਿਵਾਰਕ ਮੈਂਬਰ ਅਜੇ ਵੀ ਪਿੰਡ ਕੋਹਾਲੀ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਪਤਨੀ ਰਬਿੰਦਰ ਕੌਰ ਸੰਧੂ ਚੰਡੀਗੜ੍ਹ ਵਿੱਚ ਸਰਕਾਰੀ ਡਾਕਟਰ ਹਨ । ਹਰਨਾਜ਼ ਸੰਧੂ ਆਪਣੇ ਪਿਤਾ ਦੀ ਮੌਤ ਦੇ ਸਮੇਂ ਮੁੰਬਈ ਵਿੱਚ ਸੀ। ਜਦੋਂ ਉਨ੍ਹਾਂ ਨੂੰ ਪਿਤਾ ਦੀ ਮੌਤ ਬਾਰੇ ਦੱਸਿਆ ਗਿਆ ਤਾਂ ਉਹ ਤੁਰੰਤ ਖਰੜ ਪਹੁੰਚ ਗਈ।

ਮਿਲੀ ਜਾਣਕਾਰੀ ਮੁਤਾਬਕ ਸਵੇਰੇ ਜਦੋਂ ਪ੍ਰੀਤਮ ਸੰਧੂ ਨਾ ਉਠ ਸਕੇ ਤਾਂ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਖਰੜ ਦੇ ਇੱਕ ਨਿੱਜੀ ਹਸਪਤਾਲ ਲੈ ਗਏ। ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਸੰਭਾਵਨਾ ਲਗਦੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ 4 ਵਜੇ ਖਰੜ ਦੇ ਪਿੰਡ ਬਲੌਂਗੀ ਵਿੱਚ ਕੀਤਾ ਗਿਆ।