ਤੁਲਸੀ ਨੂੰ ਬਹੁਤ ਹੀ ਗੁਣਕਾਰੀ ਮੰਨਿਆ ਜਾਂਦਾ ਹੈ। ਤੁਲਸੀ ‘ਚ ਕਈ ਔਸ਼ਧੀ ਗੁਣ ਵੀ ਪਾਏ ਜਾਂਦੇ ਹਨ। ਤੁਲਸੀ ਦੇ ਪੱਤਿਆਂ ਦਾ ਰੋਜ਼ਾਨਾ ਸੇਵਨ ਕਰਨ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਬਹੁਤ ਸਾਰੇ ਲੋਕ ਆਪਣੇ ਦਿਨ ਦੀ ਸ਼ੁਰੂਆਤ ਕੋਸਾ ਪਾਣੀ ਪੀ ਕੇ ਕਰਦੇ ਹਨ, ਜੋ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਇਸ ‘ਚ ਤੁਲਸੀ ਦੀਆਂ ਕੁਝ ਪੱਤੀਆਂ ਮਿਲਾ ਕੇ ਪੀਓ ਤਾਂ ਇਹ ਤੁਹਾਡੇ ਲਈ ਬਹੁਤ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਤੁਲਸੀ ਦਾ ਪਾਣੀ ਪੀਣ ਦੇ ਕੀ ਫ਼ਾਇਦੇ ਹਨ।
ਤਣਾਅ ਘੱਟ ਕਰਦੈ
ਤੁਲਸੀ ‘ਚ ਫਲੇਵੋਨੋਇਡਸ, ਪੌਲੀਫੇਨੋਲ ਵਰਗੇ ਐਂਟੀਆਕਸੀਡੈਂਟ ਮਿਸ਼ਰਣ ਪਾਏ ਜਾਂਦੇ ਹਨ, ਜੋ ਤਣਾਅ ਨੂੰ ਘੱਟ ਕਰਦੇ ਹਨ। ਇਸ ਦੇ ਨਾਲ ਹੀ ਇਸ ‘ਚ ਕੋਰਟੀਸੋਲ ਹਾਰਮੋਨਜ਼ ਵੀ ਪਾਏ ਜਾਂਦੇ ਹਨ, ਜਿਸ ਨਾਲ ਡਿਪ੍ਰੈਸ਼ਨ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਸਕਦਾ ਹੈ।
ਭਾਰ ਘਟਾਉਣ ‘ਚ ਵੀ ਮਦਦਗਾਰ
ਤੁਲਸੀ ਦੇ ਪੱਤਿਆਂ ਨੂੰ ਪਾਣੀ ‘ਚ ਉਬਾਲ ਕੇ ਪੀਣ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ। ਇਸ ਦੀ ਵਰਤੋਂ ਨਾਲ ਮੈਟਾਬੋਲਿਜ਼ਮ ਬੂਸਟ ਹੁੰਦਾ ਹੈ, ਜਿਸ ਕਾਰਨ ਤੁਸੀਂ ਭੋਜਨ ਨੂੰ ਜਲਦੀ ਪਚਾਉਂਦੇ ਹੋ ਅਤੇ ਭਾਰ ਨਹੀਂ ਵਧਦਾ।
ਇਮਿਊਨਿਟੀ ਬੂਸਟਰ
ਤੁਲਸੀ ਦਾ ਪਾਣੀ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ, ਜਿਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਕਈ ਬੀਮਾਰੀਆਂ ਤੋਂ ਬਚਾ ਹੋ ਸਕਦੈ।
ਪਾਚਨ ਪ੍ਰਣਾਲੀ ਨੂੰ ਕਰਦੈ ਮਜ਼ਬੂਤ
ਤੁਲਸੀ ਦਾ ਪਾਣੀ ਪੀਣ ਨਾਲ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ, ਜਿਸ ਨਾਲ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ।
ਬਲੱਡ ਸ਼ੂਗਰ ਲੈਵਲ ਨੂੰ ਰੱਖਦੈ ਕੰਟਰੋਲ ‘ਚ
ਤੁਲਸੀ ਦਾ ਪਾਣੀ ਪੀਣ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਸ਼ੂਗਰ ਦੇ ਰੋਗੀਆਂ ਲਈ ਤੁਲਸੀ ਦਾ ਪਾਣੀ ਪੀਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ।
ਜ਼ੁਕਾਮ ਅਤੇ ਖੰਘ ਤੋਂ ਰਾਹਤ
ਤੁਲਸੀ ਕਈ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਇਸ ਦਾ ਪਾਣੀ ਪੀਣ ਨਾਲ ਛਾਤੀ ‘ਚ ਜਮ੍ਹਾ ਕਫ ਦੂਰ ਹੋ ਜਾਂਦਾ ਹੈ। ਇਸ ਦੇ ਨਾਲ ਹੀ ਇਹ ਜ਼ੁਕਾਮ ਅਤੇ ਖਾਂਸੀ ਤੋਂ ਵੀ ਰਾਹਤ ਦਿਵਾਉਂਦਾ ਹੈ।
ਇਸ ਦਾ ਸੇਵਨ ਕਿਵੇਂ ਕਰੋ?
ਤੁਲਸੀ ਦੇ ਪਾਣੀ ਦਾ ਸੇਵਨ ਕਰਨ ਲਈ ਸਭ ਤੋਂ ਪਹਿਲਾਂ ਇਕ ਬਰਤਨ ‘ਚ ਇਕ ਗਿਲਾਸ ਪਾਣੀ ਪਾ ਕੇ ਉਬਾਲ ਲਓ। ਹੁਣ ਇਸ ਵਿਚ ਤੁਲਸੀ ਦੀਆਂ ਕੁਝ ਪੱਤੀਆਂ ਪਾਓ ਤੇ ਪਾਣੀ ਅੱਧਾ ਰਹਿ ਜਾਣ ਤਕ ਉਬਾਲੋ। ਹੁਣ ਗੈਸ ਬੰਦ ਕਰ ਦਿਓ ਅਤੇ ਗਰਮ ਹੋਣ ‘ਤੇ ਇਸ ਦਾ ਸੇਵਨ ਕਰੋ।