ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਸੰਸਦ ਨੂੰ ਬਹੁਤ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅਪਡੇਟ ਕਰਨ ਲਈ ਕਿਹਾ ਹੈ। ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰਿਨ ਜੀਨ-ਪੀਅਰੇ ਨੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਸੰਸਦ ਨੂੰ ਆਪਣੀ ਪੁਰਾਣੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਅਪਡੇਟ ਕਰਨ ਲਈ ਕਿਹਾ ਹੈ। ਅਸੀਂ ਇਸ ਬਾਰੇ ਬਹੁਤ ਸਪੱਸ਼ਟ ਹਾਂ। ਇਨ੍ਹਾਂ ਵਿੱਚ ਅਸਥਾਈ ਵੀਜ਼ਾ ਪ੍ਰੋਗਰਾਮ ਸ਼ਾਮਲ ਹੈ, ਜਿਸ ਨੂੰ ਦੋ ਦਹਾਕਿਆਂ ਤੋਂ ਵੱਧ ਸਮੇਂ ਵਿੱਚ ਅਪਡੇਟ ਨਹੀਂ ਕੀਤਾ ਗਿਆ ਹੈ।
ਮੌਜੂਦਾ ਨਿਯਮਾਂ ਦੇ ਤਹਿਤ ਕੁਝ ਅਸਥਾਈ ਵੀਜ਼ਿਆਂ ‘ਤੇ ਕੰਮ ਕਰਨ ਵਾਲੇ ਕਾਮਿਆਂ ਕੋਲ ਨਵਾਂ ਰੁਜ਼ਗਾਰ ਲੱਭਣ, ਵੱਖਰਾ ਵੀਜ਼ਾ ਵਰਗੀਕਰਣ ਅਪਣਾਉਣ ਜਾਂ ਅਮਰੀਕਾ ਛੱਡਣ ਦੀ ਤਿਆਰੀ ਕਰਨ ਲਈ ਆਮਤੌਰ ‘ਤੇ 60 ਦਿਨ ਹੁੰਦੇ ਹਨ। ਉਹਨਾਂ ਨੇ ਕਿਹਾ ਕਿ ਇਸ ਲਈ ਸੰਸਦ ਨੂੰ ਆਪਣਾ ਕੰਮ ਕਰਨ ਅਤੇ ਕਾਨੂੰਨ ਪਾਸ ਕਰਨ ਦੀ ਲੋੜ ਹੈ। ਉਸ ਨੂੰ ਸਾਡੇ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਅਪਡੇਟ ਕਰਨ ਦੀ ਲੋੜ ਹੈ ਤਾਂ ਜੋ ਉਹ 21ਵੀਂ ਸਦੀ ਦੀ ਆਰਥਿਕਤਾ ਵਿੱਚ ਅੱਜ ਅਸੀਂ ਜਿੱਥੇ ਹਾਂ, ਉਸ ਦੀਆਂ ਲੋੜਾਂ ਨੂੰ ਪੂਰਾ ਕਰ ਸਕੀਏ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਨੇ ਕਿਹਾ ਕਿ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ ਬਾਈਡੇਨ ਨੇ ਇਕ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਪੇਸ਼ ਕੀਤਾ ਸੀ ਕਿਉਂਕਿ ਉਹ ਇਸ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ।