ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ ‘ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਭਾਰਤ ‘ਤੇ ਇਸ ਕਤਲ ਦਾ ਦੋਸ਼ ਲਾਇਆ ਹੈ। ਇਸੇ ਦੌਰਾਨ ਵੀਰਵਾਰ ਦੇਰ ਰਾਤ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੇਕ ਸੁਲੀਵਨ ਨੇ ਵਾਈਟ ਹਾਊਸ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਕਤਲ ਮਾਮਲੇ ‘ਚ ਭਾਰਤ ਖਿਲਾਫ ਜਾਂਚ ‘ਚ ਕੈਨੇਡਾ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਹਨ। ਸੁਲੀਵਨ ਨੇ ਅੱਗੇ ਕਿਹਾ ਕਿ ਕੋਈ ਵੀ ਦੇਸ਼ ਹੋਵੇ, ਅਜਿਹੇ ਕੰਮ ਲਈ ਕਿਸੇ ਨੂੰ ਵੀ ਵਿਸ਼ੇਸ਼ ਛੋਟ ਨਹੀਂ ਮਿਲੇਗੀ। ਇਸ ਦੌਰਾਨ ਫਾਈਨਾਂਸ਼ੀਅਲ ਟਾਈਮਜ਼ ਨੇ ਦਾਅਵਾ ਕੀਤਾ ਹੈ ਕਿ ਜੀ-20 ਸੰਮੇਲਨ ਦੌਰਾਨ ਬਾਇਡੇਨ ਸਮੇਤ ਫਾਈਵ ਆਈਜ਼ ਦੇਸ਼ਾਂ ਨੇ ਕੈਨੇਡਾ ਦੇ ਦੋਸ਼ਾਂ ‘ਤੇ ਚਿੰਤਾ ਪ੍ਰਗਟਾਈ ਸੀ। ਇਨ੍ਹਾਂ ਦੇਸ਼ਾਂ ਦੇ ਮੁਖੀਆਂ ਨੇ ਨਿੱਝਰ ਦੀ ਮੌਤ ਦਾ ਮੁੱਦਾ ਪੀਐਮ ਮੋਦੀ ਕੋਲ ਉਠਾਇਆ ਸੀ।