GTA News Media

Top Info Bar
22.1°C Toronto Loading date...
Entertainment

ਰਿਲੀਜ਼ ਹੋਈ ਪੰਜਾਬੀ ਫਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਵਿਵਾਦ ਸ਼ੁਰੂ

ਰਿਲੀਜ਼ ਹੋਈ ਪੰਜਾਬੀ ਫਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਵਿਵਾਦ ਸ਼ੁਰੂ
Share this post via:

ਸਿਨੇਮਾ ਘਰਾਂ ‘ਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਜਲੰਧਰ ਦੇ ਆਦਮਪੁਰ ਥਾਣੇ ਵਿੱਚ ਬੀਤੀ ਦੇਰ ਰਾਤ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. 129 ਐਸ.ਸੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਰਅਸਲ, ਫਿਲਮ ਦੇ ਇੱਕ ਸੀਨ ਨੂੰ ਲੈ ਕੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿੱਚ ਗੁੱਸਾ ਹੈ।

ਫਿਲਮ ‘ਚ ਗੁਰੂ ਰਵਿਦਾਸ ਦੀ ਤਸਵੀਰ ਅਤੇ ਰਵਿਦਾਸ ਭਾਈਚਾਰੇ ਦੀ ਇਕ ਔਰਤ ਨੂੰ ਦਰਸਾਉਣ ਵਾਲੇ ਦ੍ਰਿਸ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਤੋਂ ਬਾਅਦ ਰਵਿਦਾਸ ਭਾਈਚਾਰਾ ਪਰੇਸ਼ਾਨ ਹੈ। ਪੰਜਾਬ ਦੇ 52 ਸਮੂਹਾਂ ਨਾਲ ਮਿਲ ਕੇ ਜਲੰਧਰ ਸਮੇਤ ਪੰਜਾਬ ਭਰ ਦੇ ਸਿਨੇਮਾ ਘਰਾਂ ਵਿੱਚ ਫਿਲਮਾਂ ਦੀ ਸਕ੍ਰੀਨਿੰਗ ਬੰਦ ਕਰਨ ਦਾ ਐਲਾਨ ਕੀਤਾ ਹੈ।