ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਨੂੰ ਲੈ ਕੇ ਤਣਾਅ ਵਧਿਆ ਹੋਇਆ ਹੈ। ਪਰ ਇਸ ਦੌਰਾਨ ਕੈਨੇਡਾ ਦੇ ਰੱਖਿਆ ਮੰਤਰੀ ਬਿਲ ਬਲੇਅਰ ਨੇ ਨਵੀਂ ਦਿੱਲੀ ਨਾਲ ਆਪਣੇ ਦੇਸ਼ ਦੇ ਸਬੰਧਾਂ ਨੂੰ ਅਹਿਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹੱਤਿਆ ਦੀ ਜਾਂਚ ਹੋਣ ਤੱਕ ਕੈਨੇਡਾ ਇੰਡੋ-ਪੈਸੀਫਿਕ ਰਣਨੀਤੀ ਵਾਂਗ ਭਾਈਵਾਲੀ ਜਾਰੀ ਰੱਖੇਗਾ।
ਰੱਖਿਆ ਮੰਤਰੀ ਬਿਲ ਬਲੇਅਰ ਨੇ ਪ੍ਰੈੱਸ ਕਾਨਫਰੰਸ ‘ਚ ਭਾਰਤ ਨਾਲ ਕੈਨੇਡਾ ਦੇ ਸਬੰਧਾਂ ਨੂੰ ਅਹਿਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ਾਂ ਦੀ ਜਾਂਚ ਨਹੀਂ ਹੋ ਜਾਂਦੀ, ਕੈਨੇਡਾ ਉਨ੍ਹਾਂ ਭਾਈਵਾਲੀ ਨੂੰ ਜਾਰੀ ਰੱਖੇਗਾ। ਕੈਨੇਡਾ ਲਈ ਇੰਡੋ-ਪੈਸੀਫਿਕ ਰਣਨੀਤੀ ਮਹੱਤਵਪੂਰਨ ਹੈ। ਇਸ ਕਾਰਨ ਇਲਾਕੇ ਵਿੱਚ ਫੌਜੀ ਮੌਜੂਦਗੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਭਾਰਤ ਨਾਲ ਸਾਡੇ ਰਿਸ਼ਤੇ ਤਣਾਅਪੂਰਨ ਹੋ ਗਏ ਹਨ ਪਰ ਕਾਨੂੰਨ ਦੀ ਰਾਖੀ, ਆਪਣੇ ਨਾਗਰਿਕਾਂ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜਾਂਚ ਪੂਰੀ ਹੋਵੇ ਅਤੇ ਅਸਲ ਸੱਚ ਦਾ ਪਤਾ ਲੱਗ ਸਕੇ। ਬਲੇਅਰ ਨੇ ਅੱਗੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵੱਲੋਂ ਭਾਰਤ ‘ਤੇ ਲਾਏ ਗਏ ਦੋਸ਼ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾ ਦੀ ਪ੍ਰਭੂਸੱਤਾ ਨੂੰ ਡੂੰਘੀ ਸੱਟ ਵੱਜੇਗੀ।