GTA News Media

Top Info Bar
22.1°C Toronto Loading date...
Canada

ਕੈਨੇਡਾ ਨੇ ਭਾਰਤ ਜਾਣ ਵਾਲੇ ਕੈਨੇਡੀਅਨਜ਼ ਲਈ ਟ੍ਰੈਵਲ ਐਡਵਾਈਜ਼ਰੀ ਨੂੰ ਕੀਤਾ ਅਪਡੇਟ

ਕੈਨੇਡਾ ਨੇ ਭਾਰਤ ਜਾਣ ਵਾਲੇ ਕੈਨੇਡੀਅਨਜ਼ ਲਈ ਟ੍ਰੈਵਲ ਐਡਵਾਈਜ਼ਰੀ ਨੂੰ ਕੀਤਾ ਅਪਡੇਟ
Share this post via:

ਕੈਨੇਡਾ ਅਤੇ ਭਾਰਤ ਦਰਮਿਆਨ ਕੂਟਨੀਤਿਕ ਤਕਰਾਰ ਵਿਚ ਕੈਨੇਡਾ ਨੇ ਭਾਰਤ ਜਾਣ ਵਾਲੇ ਕੈਨੇਡੀਅਨਜ਼ ਲਈ ਆਪਣੀ ਟ੍ਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ। ਐਡਵਾਈਜ਼ਰੀ ਵਿਚ ਕੈਨੇਡੀਅਨਜ਼ ਖ਼ਿਲਾਫ਼ ਮੁਜ਼ਾਹਰੇ ਅਤੇ ਨਕਾਰਾਤਮਕ ਭਾਵਨਾਵਾਂ ਹੋਣ ਦਾ ਖ਼ਦਸ਼ਾ ਪ੍ਰਗਟਇਆ ਗਿਆ ਹੈ।

ਅਪਡੇਟ ਕੀਤੀ ਐਡਵਾਈਜ਼ਰੀ ਅਨੁਸਾਰ, ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ ਸੋਸ਼ਲ ਮੀਡੀਆ ‘ਤੇ, ਕੈਨੇਡਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਦੇ ਸੱਦੇ ਹਨ। ਕਿਰਪਾ ਕਰਕੇ ਸੁਚੇਤ ਰਹੋ ਅਤੇ ਸਾਵਧਾਨੀ ਵਰਤੋ।

ਪਿਛਲੇ ਸੋਮਵਾਰ ਨੂੰ ਟ੍ਰੂਡੋ ਨੇ ਹਾਊਸ ਔਫ਼ ਕੌਮਨਜ਼ ਨੂੰ ਦੱਸਿਆ ਸੀ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਤੰਤਰ ਕੋਲ ਇਹ ਮੰਨਣ ਦੇ ਭਰੋਸੇਯੋਗ ਕਾਰਨ ਮੌਜੂਦ ਹਨ ਕਿ ਨਿੱਝਰ ਦੀ ਹੱਤਿਆ ਭਾਰਤ ਸਰਕਾਰ ਦੇ ਏਜੰਟਾਂ ਨੇ ਕੀਤੀ ਹੈ। ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰੇ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਨੂੰ 18 ਜੂਨ ਨੂੰ ਗੁਰਦੁਆਰੇ ਦੇ ਪਾਰਕਿੰਟ ਲੌਟ ਵਿਚ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।

ਭਾਰਤ ਨੇ ਕੈਨੇਡਾ ਦੇ ਦਾਅਵਿਆਂ ਨੂੰ ਸਿਰੇ ਤੋਂ ਖ਼ਾਰਜ ਕੀਤਾ ਹੈ, ਪਰ ਇਨ੍ਹਾਂ ਇਲਜ਼ਾਮਾਂ ਤੋਂ ਬਾਅਦ ਦੋਵੇਂ ਮੁਲਕਾਂ ਦੇ ਸਬੰਧਾਂ ਵਿਚ ਕੜਵਾਹਟ ਆ ਗਈ ਹੈ। ਭਾਰਤ ਵੀ ਕੈਨੇਡਾ ਵਿਚ ਰਹਿੰਦੇ ਜਾਂ ਕੈਨੇਡਾ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਐਡਵਾਈਜ਼ਰੀ ਜਾਰੀ ਕਰ ਚੁੱਕਾ ਹੈ। ਵੀਰਵਾਰ ਤੋਂ ਭਾਰਤ ਨੇ ਕੈਨੇਡਾ ਵਿਚ ਵੀਜ਼ਾ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਹਨ।