ਨਵੀਂ ਦਿੱਲੀ: ਈਡੀ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ Aam Aadmi Party ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। Enforcement Directorate ਨੇ 10 ਘੰਟੇ ਦੀ ਲੰਬੀ ਪੁੱਛਗਿੱਛ ਤੋਂ ਬਾਅਦ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ED ਨੇ ਬੁੱਧਵਾਰ ਸਵੇਰੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਛਾਪੇਮਾਰੀ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੇ ਸਿਲਸਿਲੇ ‘ਚ ਕੁਝ ਹੋਰ ਲੋਕਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਈਡੀ ਨੇ ਇਸ ਮਾਮਲੇ ਵਿੱਚ ਹਾਲ ਹੀ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਵਿੱਚ ਸੰਜੇ ਸਿੰਘ ਦਾ ਨਾਮ ਵੀ ਹੈ। ਜਾਣਕਾਰੀ ਮੁਤਾਬਕ ਈਡੀ ਨੇ ਸੰਜੇ ਸਿੰਘ ਤੋਂ ਕਰੀਬ 10 ਘੰਟੇ ਪੁੱਛਗਿੱਛ ਕੀਤੀ ਸੀ। ਪੁੱਛਗਿੱਛ ਤੋਂ ਬਾਅਦ ਈਡੀ ਨੇ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।