GTA News Media

Top Info Bar
22.1°C Toronto Loading date...
World

ਅਮਰੀਕਾ: ਪੰਜਾਬੀ ਨੌਜਵਾਨ ਦਾ ਸਟੋਰ ਵਿੱਚ ਗੋਲੀਆਂ ਮਾਰਕੇ ਕਤਲ

ਅਮਰੀਕਾ: ਪੰਜਾਬੀ ਨੌਜਵਾਨ ਦਾ ਸਟੋਰ ਵਿੱਚ ਗੋਲੀਆਂ ਮਾਰਕੇ ਕਤਲ
Share this post via:

ਪੰਜਾਬ ਤੋਂ ਕਈ ਨੌਜਵਾਨ ਆਪਣੇ ਚੰਗੇ ਭੱਵਿਖ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਬਾਹਰ ਜਾਕੇ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰ ਨੂੰ ਸਾਰੀਆਂ ਖੁਸ਼ੀਆਂ ਦੇ ਸਕਣ। ਪਰ ਰਬ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ। ਸਮਾਣਾ ਦੇ ਪਿੰਡ ਤਲਵੰਡੀ ਕੋਠੇ ਤੋਂ ਕੈਲੀਫੋਰਨੀਆਂ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਹਿਚਾਨ ਕਰਨਵੀਰ ਸਿੰਘ ਵਜੋਂ ਹੋਈ ਹੈ ਜੋ ਕਿ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ।

ਕਰਨਵੀਰ ਸਿੰਘ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਦੋ ਸਾਲ ਪਹਿਲਾਂ ਸੁਨਿਹਰੇ ਭਵਿੱਖ ਲਈ ਜ਼ਮੀਨ ਵੇਚ ਕੇ ਅਮਰੀਕਾ ਗਿਆ ਸੀ ਅਤੇ ਉੱਥੇ ਇੱਕ ਸਟੋਰ ‘ਚ ਕੰਮ ਕਰਦਾ ਸੀ। ਉਸ ਨੇ ਦਸਿਆ ਕਿ ਜਦੋਂ ਪਿਛਲੇ ਤਿੰਨ ਦਿਨ੍ਹਾਂ ਤੋਂ ਉਹ ਫੋਨ ਨਹੀਂ ਚੁੱਕ ਰਿਹਾ ਸੀ ਤਾਂ ਸਾਰਿਆਂ ਨੂੰ ਚਿੰਤਾ ਹੋਣ ਲੱਗੀ। ਜਿਸ ਕਾਰਨ ਉਸ ਦੇ ਨਜ਼ਦੀਕੀ ਲੋਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੰਗਲਵਾਰ ਉਸ ਦੇ ਸਟੋਰ ਮਾਲਕ ਨੇ ਫੋਨ ਕਰ ਕੇ ਕਰਨ ਦੇ ਕਤਲ ਦੀ ਸੂਚਨਾ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਸਨ। ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਪਸਰ ਗਈ ਹੈ। ਮ੍ਰਿਤਕ ਦੀ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਕਰਨਵੀਰ ਨੇ ਵਿਦੇਸ਼ ਜਾਣ ਲਈ ਆਪਣੀ ਜ਼ਮੀਨ ਵੇਚ ਕੇ 50 ਲੱਖ ਰੁਪਏ ਖਰਚ ਕੀਤੇ ਸਨ।