GTA News Media

Top Info Bar
22.1°C Toronto Loading date...
Health

ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਚੈਰੀ ਟਮਾਟਰ

ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਚੈਰੀ ਟਮਾਟਰ
Share this post via:

ਬਾਜ਼ਾਰ ’ਚ ਟਮਾਟਰ ਦੀਆਂ ਕਈ ਕਿਸਮਾਂ ਉਪਲੱਬਧ ਹਨ। ਅੱਜ ਇਸ ਲੇਖ ’ਚ ਅਸੀਂ Cherry tomatoes ਨਾਲ ਦਿਲ ਦੀ ਸਿਹਤ ਨੂੰ ਸੁਧਾਰਨ ਬਾਰੇ ਗੱਲ ਕਰਾਂਗੇ। ਮਾਹਿਰਾਂ ਅਨੁਸਾਰ ਚੈਰੀ ਟਮਾਟਰ ’ਚ ਖੰਡ, ਫਾਈਬਰ, ਸੋਡੀਅਮ, ਕਾਰਬੋਹਾਈਡਰੇਟ, ਪ੍ਰੋਟੀਨ, ਕੈਲਰੀ, ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ ਤੇ ਆਇਰਨ ਲੋੜੀਂਦੀ ਮਾਤਰਾ ’ਚ ਪਾਇਆ ਜਾਂਦਾ ਹੈ। ਇਸ ਨਾਲ ਤੁਹਾਡੀਆਂ ਹੱਡੀਆਂ ਤੇ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ। ਤੁਹਾਡਾ ਦਿਲ ਵੀ ਠੀਕ ਰਹਿੰਦਾ ਹੈ। ਆਓ ਜਾਣਦੇ ਹਾਂ ਚੈਰੀ ਟਮਾਟਰ ਦਿਲ ਦੀ ਸਿਹਤ ਲਈ ਕਿਵੇਂ ਫ਼ਾਇਦੇਮੰਦ ਹਨ–

ਬਲੱਡ ਪ੍ਰੈਸ਼ਰ ਕੰਟਰੋਲ

ਹਾਈ ਬਲੱਡ ਪ੍ਰੈਸ਼ਰ ਕਾਰਨ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਉਥੇ ਹੀ ਜੇਕਰ ਤੁਸੀਂ ਚੈਰੀ ਟਮਾਟਰ ਨੂੰ ਆਪਣੀ ਡਾਈਟ ’ਚ ਸ਼ਾਮਲ ਕਰਦੇ ਹੋ ਤਾਂ ਇਸ ’ਚ ਮੌਜੂਦ ਪੋਟਾਸ਼ੀਅਮ ਸਰੀਰ ’ਚ ਸੋਡੀਅਮ ਦੇ ਪ੍ਰਭਾਵਾਂ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ। ਇਸ ਦੇ ਨਾਲ ਪੋਟਾਸ਼ੀਅਮ ਨਾੜੀਆਂ ਦੇ ਦਬਾਅ ਨੂੰ ਘੱਟ ਕਰਦਾ ਹੈ, ਜਿਸ ਨਾਲ ਦਿਲ ਦੇ ਕੰਮ ’ਚ ਸੁਧਾਰ ਹੁੰਦਾ ਹੈ।

ਲਾਇਕੋਪੀਨ ਨਾਲ ਭਰਪੂਰ

ਮਾਹਿਰਾਂ ਅਨੁਸਾਰ ਚੈਰੀ ਟਮਾਟਰ ’ਚ ਲਾਇਕੋਪੀਨ ਪਾਇਆ ਜਾਂਦਾ ਹੈ। ਲਾਇਕੋਪੀਨ ਇਕ ਐਂਟੀ-ਆਕਸੀਡੈਂਟ ਹੈ, ਜੋ ਦਿਲ ਦੇ ਕੰਮ ’ਚ ਸੁਧਾਰ ਕਰਦਾ ਹੈ। ਕਈ ਖੋਜਾਂ ਨੇ ਦਿਖਾਇਆ ਹੈ ਕਿ ਲਾਇਕੋਪੀਨ ਬਲੱਡ ਪ੍ਰੈਸ਼ਰ ਨੂੰ ਘਟਾਉਣ, ਐੱਲ. ਡੀ. ਐੱਲ. ਕੋਲੈਸਟ੍ਰੋਲ ਦੇ ਆਕਸੀਕਰਨ ਨੂੰ ਰੋਕਣ ਤੇ ਸੋਜ ਨੂੰ ਘਟਾਉਣ ’ਚ ਮਦਦਗਾਰ ਹੈ।

ਕੋਲੈਸਟ੍ਰੋਲ ਕਰੇ ਘੱਟ

ਦਿਲ ਦੀ ਸਿਹਤ ਲਈ ਕੋਲੈਸਟ੍ਰੋਲ ਦੇ ਪੱਧਰ ਨੂੰ ਸਾਧਾਰਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਚੈਰੀ ਟਮਾਟਰ ’ਚ ਫਾਈਬਰ ਹੁੰਦਾ ਹੈ, ਜਿਸ ਨੂੰ ਖੁਰਾਕ ’ਚ ਸ਼ਾਮਲ ਕਰਨ ’ਤੇ ਐੱਲ. ਡੀ. ਐੱਲ. (ਮਾੜਾ ਕੋਲੈਸਟ੍ਰੋਲ) ਨੂੰ ਘਟਾਉਣ ’ਚ ਮਦਦ ਮਿਲਦੀ ਹੈ। ਇਹ ਐਥੇਰੋਸਕੇਲੇਰੋਸਿਸ ਦੇ ਜੋਖ਼ਮ ਨੂੰ ਵਧਾਉਂਦਾ ਹੈ। ਐਥੇਰੋਸਕੇਲੇਰੋਸਿਸ ’ਚ ਕੋਲੈਸਟ੍ਰੋਲ ਨਾੜੀਆਂ ’ਚ ਜਮ੍ਹਾ ਹੋ ਜਾਂਦਾ ਹੈ ਤੇ ਦਿਲ ’ਤੇ ਦਬਾਅ ਪੈਦਾ ਕਰਦਾ ਹੈ।

ਐਂਡੋਥੈਲੀਅਲ ਫੰਕਸ਼ਨ ਸੁਧਾਰੇ

ਐਂਡੋਥੈਲੀਅਲ ਸੈੱਲ ਨਾੜੀਆਂ ਦੇ ਅੰਦਰਲੇ ਹਿੱਸੇ ਨੂੰ ਸਿਹਤਮੰਦ ਰੱਖਦੇ ਹਨ। ਇਸ ਦੇ ਨਾਲ ਹੀ ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਕਈ ਅਧਿਐਨਾਂ ਨੇ ਦਿਖਾਇਆ ਹੈ ਕਿ ਲਾਇਕੋਪੀਨ, ਵਿਟਾਮਿਨ ਸੀ ਤੇ ਐਂਟੀ-ਆਕਸੀਡੈਂਟ ਐਂਡੋਥੈਲੀਅਲ ਫੰਕਸ਼ਨ ’ਚ ਸੁਧਾਰ ਕਰ ਸਕਦੇ ਹਨ। ਇਸ ਨਾਲ ਖ਼ੂਨ ਸੰਚਾਰ ’ਚ ਸੁਧਾਰ ਹੁੰਦਾ ਹੈ ਤੇ ਦਿਲ ਦੀ ਸਿਹਤ ’ਚ ਸੁਧਾਰ ਹੁੰਦਾ ਹੈ।

ਸੋਜ ਨੂੰ ਘੱਟ ਕਰਨ ’ਚ ਮਦਦਗਾਰ

ਲੰਬੇ ਸਮੇਂ ਦੀ ਸੋਜ ਦਿਲ ਦੀ ਸਿਹਤ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਚੈਰੀ ਟਮਾਟਰ ’ਚ ਮੌਜੂਦ ਕਵੇਰਸੇਟਿਨ ਤੇ ਬੀਟਾ ਕੈਰੋਟੀਨ ਵਰਗੇ ਐਨਜ਼ਾਈਮ ਸੋਜ ਨੂੰ ਘੱਟ ਕਰਨ ’ਚ ਮਦਦਗਾਰ ਹੁੰਦੇ ਹਨ। ਚੈਰੀ ਟਮਾਟਰ ਦੀ ਨਿਯਮਿਤ ਵਰਤੋਂ ਦਿਲ ਦੇ ਨੁਕਸਾਨ ਨੂੰ ਰੋਕ ਸਕਦੀ ਹੈ।