GTA News Media

Top Info Bar
22.1°C Toronto Loading date...
World

ਅਮਰੀਕਾ: ਸਿੱਖ ਮੇਅਰ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ

ਅਮਰੀਕਾ: ਸਿੱਖ ਮੇਅਰ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ
Share this post via:

ਅਮਰੀਕਾ ਵਿੱਚ ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਭਾਰਤੀ ਮੂਲ ਦੇ ਸਿੱਖ ਮੇਅਰ ਨੂੰ ਕਈ ਧਮਕੀ ਪੱਤਰ ਮਿਲੇ ਸਨ ਜਿਨ੍ਹਾਂ ‘ਚ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਦਸਿਆ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਮੇਤ ਮਾਰ ਦਿੱਤਾ ਜਾਵੇਗਾ।

ਮਿਲੀ ਜਾਣਕਾਰੀ ਅਨੁਸਾਰ ਪਿਛਲੇ ਵਰ੍ਹੇ ਰਵੀ ਭੱਲਾ ਨੂੰ ਜੋ ਪੱਤਰ ਮਿਲੇ, ਉਨ੍ਹਾਂ ਵਿੱਚ ਪਹਿਲਾਂ ਭੱਲਾ ਨੂੰ ਅਸਤੀਫ਼ਾ ਦੇਣ ਲਈ ਕਿਹਾ ਗਿਆ ਪਰ ਫਿਰ ਸਿੱਖ ਧਰਮ ਨੂੰ ਲੈ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਨੂੰ ਪਰਿਵਾਰ ਸਣੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਰਵੀ ਭੱਲਾ ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ।

ਹੁਣ ਮਿਲੇ ਪੱਤਰ ‘ਚ ਕਿਹਾ ਗਿਆ ਕਿ ਜੇ ਤੁਰੰਤ ਅਸਤੀਫਾ ਨਹੀਂ ਦਿੱਤਾ ਤਾਂ ਮੇਅਰ ਤੇ ਉਸ ਦੀ ਪਤਨੀ ਤੇ ਬੱਚਿਆਂ ਨੂੰ ਕਤਲ ਕਰ ਦਿੱਤਾ ਜਾਵੇਗਾ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਭੱਲਾ ਦੇ ਦੋ ਬੱਚਿਆਂ, ਜਿਨ੍ਹਾੰ ਦੀ ਉਮਰ 15 ਤੇ 11 ਸਾਲ ਹੈ, ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ।