GTA News Media

Top Info Bar
22.1°C Toronto Loading date...
India

ਕਤਰ ‘ਚ 8 ਭਾਰਤੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ‘ਤੇ ਸਦਮੇ ‘ਚ ਭਾਰਤ

ਕਤਰ ‘ਚ 8 ਭਾਰਤੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ‘ਤੇ ਸਦਮੇ ‘ਚ ਭਾਰਤ
Share this post via:

ਕਤਰ ‘ਚ ਲੰਬੇ ਸਮੇਂ ਤੋਂ ਕੈਦ 8 ਭਾਰਤੀ ਨਾਗਰਿਕਾਂ ਨੂੰ ਉੱਥੇ ਦੀ ਇਕ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ। ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਭਾਰਤੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਉਨ੍ਹਾਂ ਦੀ ਰੱਖਿਆ ਲਈ ਸਾਰੇ ਕਾਨੂੰਨੀ ਅਤੇ ਡਿਪਲੋਮੈਟ ਮਦਦ ਉਪਲੱਬਧ ਕਰਵਾਏਗੀ। ਮੰਤਰਾਲਾ ਦੇ ਬਿਆਨ ‘ਚ ਕਿਹਾ ਗਿਆ,”ਸਾਨੂੰ ਸ਼ੁਰੂਆਤੀ ਜਾਣਕਾਰੀ ਮਿਲੀ ਕਿ ਕਤਰ ਦੀ ਅਦਾਲਤ ਨੇ ਅੱਜ ਅਲ ਦਹਿਰਾ ਕੰਪਨੀ ਦੇ 8 ਭਾਰਤੀ ਕਰਮਚਾਰੀਆਂ ਨਾਲ ਜੁੜੇ ਮਾਮਲੇ ‘ਚ ਫ਼ੈਸਲਾ ਸੁਣਾਇਆ।”

ਮੰਤਰਾਲਾ ਨੇ ਕਿਹਾ,”ਅਸੀਂ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਦੇ ਫ਼ੈਸਲੇ ਤੋਂ ਸਦਮੇ ‘ਚ ਹਾਂ ਅਤੇ ਪੂਰੇ ਫ਼ੈਸਲੇ ਦਾ ਇੰਤਜ਼ਾਰ ਕਰ ਰਹੇ ਹਾਂ। ਅਸੀਂ ਪਰਿਵਾਰ ਦੇ ਮੈਂਬਰਾਂ ਅਤੇ ਕਾਨੂੰਨੀ ਟੀਮ ਦੇ ਸੰਪਰਕ ‘ਚ ਹਾਂ ਅਤੇ ਸਾਰੇ ਕਾਨੂੰਨੀ ਵਿਕਲਪ ਤਲਾਸ਼ ਰਹੇ ਹਾਂ।” ਬਿਆਨ ‘ਚ ਕਿਹਾ ਗਿਆ,”ਅਸੀਂ ਇਸ ਮਾਮਲੇ ‘ਚ ਬਹੁਤ ਮਹੱਤਵ ਦਿੰਦੇ ਹਾਂ ਅਤੇ ਇਸ ‘ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਸਾਰੇ ਕਾਂਸੁਲਰ ਅਤੇ ਕਾਨੂੰਨੀ ਮਦਦ ਦੇਣਾ ਜਾਰੀ ਰੱਖਾਂਗੇ। ਅਸੀਂ ਫ਼ੈਸਲੇ ਨੂੰ ਕਤਰ ਦੇ ਅਧਿਕਾਰੀਆਂ ਦੇ ਸਾਹਮਣੇ ਵੀ ਚੁੱਕਾਂਗੇ।”

ਜਾਣਕਾਰੀ ਮੁਤਾਬਿਕ ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ਾਂ ਤੋਂ ਬਾਅਦ ਕਤਰ ਵਿੱਚ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਫਸਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਸੁਣਾਏ ਜਾਣ ਵਾਲਿਆਂ ਵਿੱਚ ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕੈਪਟਨ ਸੌਰਭ ਵਸ਼ਿਸ਼ਟ, ਕਮਾਂਡਰ ਅਮਿਤ ਨਾਗਪਾਲ, ਕਮਾਂਡਰ ਤਿਵਾਰੀ, ਕਮਾਂਡਰ ਸੁਗੁਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ ਅਤੇ ਰਾਗੇਸ਼ ਸ਼ਾਮਲ ਹਨ।