GTA News Media

Top Info Bar
22.1°C Toronto Loading date...
Health

ਮਸ਼ਰੂਮ ਖਾਣ ਨਾਲ ਇਨ੍ਹਾਂ ਬਿਮਾਰੀਆਂ ਤੋਂ ਮਿਲੇਗੀ ਰਾਹਤ

ਮਸ਼ਰੂਮ ਖਾਣ ਨਾਲ ਇਨ੍ਹਾਂ ਬਿਮਾਰੀਆਂ ਤੋਂ ਮਿਲੇਗੀ ਰਾਹਤ
Share this post via:

ਮਸ਼ਰੂਮ ਨੂੰ ਸਭ ਤੋਂ ਮਹਿੰਗੀਆਂ ਸਬਜ਼ੀਆਂ ‘ਚੋਂ ਗਿਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਤੋਂ ਕਾਫ਼ੀ ਵਧੀਆ ਹੁੰਦੀ ਹੈ। ਮਸ਼ਰੂਮ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਸ ਨੂੰ ਫਾਈਬਰ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਮਸ਼ਰੂਮ ਦੀ ਵਰਤੋ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤਾ ਜਾਂਦਾ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਸ਼ੂਗਰ ਦੇ ਮਰੀਜ਼ਾਂ ਲਈ ਮਸ਼ਰੂਮ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਖਣਿਜ ਅਤੇ ਫਾਇਬਰ ਸ਼ੂਗਰ ਦੇ ਲੇਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।

ਇੰਮਿਊਨਿਟੀ ਵਧਾਏ
ਮਸ਼ਰੂਮ ਸਰੀਰ ਦੀ ਰੋਗ ਪ੍ਰਤੀਰੋਧੀ ਸਮਰੱਥਾ ‘ਚ ਵਾਧਾ ਕਰਦੀ ਹੈ। ਇਸ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਨੂੰ ਬਿਮਾਰੀਆਂ ਨਾਲ ਲੜਨ ਦੀ ਤਾਕਤ ਵਧਦੀ ਹੈ। ਮਸ਼ਰੂਮ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਇਨ੍ਹਾਂ ਦੀ ਵਜ੍ਹਾ ਕਰਕੇ ਸਰੀਰ ਦੀਆਂ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ।

ਖੂਨ ਦੀ ਘਾਟ ਕਰੇ ਪੂਰੀ
ਮਸ਼ਰੂਮ ਦੀ ਰੋਜ਼ਾਨਾਂ ਵਰਤੋਂ ਕਰਨ ਨਾਲ ਸਰੀਰ ‘ਚ ਖੂਨ ਦੀ ਘਾਟ ਨਹੀਂ ਰਹਿੰਦੀ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਫਾਰਲਿਕ ਐਸਿਡ ਅਤੇ ਲੋਹੇ ਦੇ ਤੱਤ ਸਰੀਰ ਨੂੰ ਹਿਮੋਗਲੋਬੀਨ ਦੇ ਪੱਧਰ ਨੂੰ ਬਣਾ ਕੇ ਰੱਖਣ ‘ਚ ਮਦਦ ਕਰਦੇ ਹਨ।

ਸਰਦੀ ਤੋਂ ਬਚਾਅ
ਸਰਦੀ ਦੇ ਮੌਸਮ ‘ਚ ਹਮੇਸ਼ਾ ਲੋਕਾਂ ਨੂੰ ਖਾਂਸੀ, ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਮਸ਼ਰੂਮ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ‘ਚ ਨਹੀਂ ਆਉਂਦੇ।

ਕੁਪੋਸ਼ਣ ਕਰੇ ਦੂਰ
ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਰੂਮ ਸਰੀਰ ‘ਚ ਪੋਸ਼ਣ ਦੀ ਘਾਟ ਨੂੰ ਪੂਰਾ ਕਰਦਾ ਹੈ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ‘ਚ ਕਰਨੀ ਚਾਹੀਦੀ ਹੈ।

ਗਦੂਦ ਕੈਂਸਰ ਹੋਣ ਦਾ ਖ਼ਤਰਾ ਘਟਾਏ
ਨਿਯਮਤ ਰੂਪ ‘ਚ ਮਸ਼ਰੂਮ ਜ਼ਿਆਦਾ ਖਾਣ ਵਾਲੇ ਅਧਖੜ ਉਮਰ ਅਤੇ ਬਜ਼ੁਰਗ ਮਰਦਾਂ ਨੂੰ ਗਦੂਦ (ਪ੍ਰੋਸਟੇਟ) ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਅਧਿਐਨ ਅਨੁਸਾਰ ਹਫ਼ਤੇ ‘ਚ ਦੋ ਵਾਰੀ ਮਸ਼ਰੂਮ ਖਾਣ ਵਾਲਿਆਂ ਨੂੰ ਗਦੂਦ ਕੈਂਸਰ ਹੋਣ ਦਾ ਖ਼ਤਰਾ 8 ਫ਼ੀਸਦੀ ਘੱਟ ਜਾਂਦਾ ਹੈ ਅਤੇ ਹਫ਼ਤੇ ‘ਚ ਤਿੰਨ ਵਾਰੀ ਤੋਂ ਜ਼ਿਆਦਾ ਮਸ਼ਰੂਮ ਖਾਣ ਨਾਲ ਕੈਂਸਰ ਦਾ ਖ਼ਤਰਾ 17 ਫ਼ੀਸਦੀ ਘੱਟ ਹੁੰਦਾ ਦੱਸਿਆ ਜਾ ਰਿਹਾ ਹੈ।

ਹਾਈ ਬੱਲਡ ਪ੍ਰੈਸ਼ਰ ਕਰੇ ਕੰਟਰੌਲ
ਹਾਈ ਬੱਲਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਲਈ ਮਸ਼ਰੂਮ ਸਭ ਤੋਂ ਚੰਗਾ ਸ੍ਰੋਤ ਹੈ। ਮਸ਼ਰੂਮ ‘ਚ ਪਾਏ ਜਾਣ ਵਾਲੇ ਵਿਟਾਮਿਨ, ਪ੍ਰੋਟੀਨ, ਫਾਇਬਰ, ਨਿਊਟਰੀਐਕਟਸ ਆਦਿ ਕੋਲੇਸ੍ਰਟੋਲ ਦੇ ਲੇਵਲ ਨੂੰ ਵੱਧਣ ਤੋਂ ਰੋਕਦਾ ਹੈ।

ਭਾਰ ਘਟਾਉਣ ‘ਚ ਮਦਦਗਾਰ
ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ ‘ਚ ਮਸ਼ਰੂਮ ਨੂੰ ਜ਼ਰੂਰ ਸ਼ਾਮਲ ਕਰੋ। ਮਸ਼ਰੂਮ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਤੁਹਾਡੀ ਮਦਦ ਕਰਦੀ ਹੈ।